22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪ੍ਰਭੂ ਯਿਸੂ ਮਸੀਹ ਵਲੋਂ ਦਿੱਤੀ ਸਿੱਖਿਆ ਨੂੰ ਜੀਵਨ 'ਚ ਧਾਰਨ ਦੀ ਲੋੜ : ਅਮਨਦੀਪ ਜੈਂਤੀਪੁਰ

ਅਜੀਤ ਡੈਸਕ 27-12-2025
ਬਟਾਲਾ, 26 ਦਸੰਬਰ (ਸਤਿੰਦਰ ਸਿੰਘ)- ਪ੍ਰਭੂ ਯਿਸੂ ਮਸੀਹ ਵਲੋਂ ਦਿੱਤੀ ਸਿੱਖਿਆ ਨੂੰ ਆਪਣੇ ਜੀਵਨ ਵਿਚ ਧਾਰਨ ਦੀ ਲੋੜ ਹੈ ਤਾਂ ਜੋ ਜਾਤ-ਪਾਤ ਤੇ ਊਚ-ਨੀਚ ਦੇ ਭੇਦਭਾਵ ਨੂੰ ਖਤਮ ਕਰ ਕੇ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਿਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਟਾਲਾ ਹਲਕੇ ਤੋਂ ਕਾਂਗਰਸ ਦੇ ਸੀਨੀਅਰ ਨੁਮਾਇੰਦੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿ੍ਸਮਸ ਦੇ ਪਵਿੱਤਰ ਦਿਹਾੜੇ ਮੌਕੇ ਕਿ੍ਸ਼ਚਨ ਭਾਈਚਾਰੇ ਵਲੋਂ ਕਰਵਾਏ ਵੱਖ-ਵੱਖ ਸਮਾਗਮਾਂ ਵਿਚ ਸ਼ਮੂਲੀਅਤ ਕਰਦਿਆਂ ਗੱਲਬਾਤ ਦੌਰਾਨ ਕੀਤਾ | ਐਡਵੋਕੇਟ ਅਮਨਦੀਪ ਜੈਂਤੀਪੁਰ ਤੇ ਇਸਾਈ ਭਾੲਚਾਰੇ ਦੇ ਪਾਸਟਰਾਂ ਤੋਂ ਇਲਾਵਾ ਹੋਰ ਭਾਈਚਾਰੇ ਦੇ ਆਗੂਆਂ ਵਲੋਂ ਕੇਕ ਕੱਟ ਕੇ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਮਨਾਇਆ ਗਿਆ ਜਦਕਿ ਉਨ੍ਹਾਂ ਵਲੋਂ ਪ੍ਰਭੂ ਯਿਸੂ ਮਸੀਹ ਦੇ ਚਰਨਾਂ 'ਚ ਪ੍ਰਾਰਥਨਾ ਕੀਤੀ ਗਈ | ਇਸ ਮੌਕੇ ਇਸਾਈ ਭਾਈਚਾਰੇ ਦੇ ਆਗੂਆਂ ਵਲੋਂ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ |
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਬੁੱਲੋਵਾਲ 'ਚ ਇਸਤਰੀ ਵਿੰਗ ਦੀ ਹੋਈ ਮੀਟਿੰਗ ਅਗਲੀ ਖ਼ਬਰ ਮਾਨ ਸਰਕਾਰ ਵਲੋਂ ਸਾਂਝੇ ਫ਼ਰੰਟ ਨਾਲ 16ਵੀਂ ਮੀਟਿੰਗ ਮੁਲਤਵੀ ਕਰਨਾ ਮੰਦਭਾਗਾ- ਕਾਮਰੇਡ ਅਮਰਜੀਤ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।