22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਬੁੱਲੋਵਾਲ 'ਚ ਇਸਤਰੀ ਵਿੰਗ ਦੀ ਹੋਈ ਮੀਟਿੰਗ

ਅਜੀਤ ਡੈਸਕ 27-12-2025
ਅਲੀਵਾਲ, 26 ਦਸੰਬਰ (ਸੁੱਚਾ ਸਿੰਘ ਬੁੱਲੋਵਾਲ)- ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਅੱਡਾ ਬੁੱਲੋਵਾਲ 'ਚ ਬਲਬੀਰ ਸਿੰਘ ਪਨੂੰ ਦੀ ਅਗਵਾਈ 'ਚ ਇਸਤਰੀ ਵਿੰਗ ਦੀ ਭਰਵੀਂ ਮੀਟਿੰਗ ਹੋਈ | ਇਸ ਮੌਕੇ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਇਸਤਰੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਤੇ ਸਾਰੀਆਂ ਸਹੂਲਤਾਂ ਨੂੰ ਇਸਤਰੀਆਂ ਤੱਕ ਪਹਿਚਾਉਣ ਲਈ ਤਾਕੀਦ ਕੀਤੀ | ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਨੇ ਇਸਤਰੀ ਵਿੰਗ ਨੂੰ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ ਤੇ ਨਾਲ ਦੀ ਨਾਲ ਇਹ ਦੱਸਿਆ ਕਿ ਆਮ ਆਦਮੀ ਪਾਰਟੀ ਇਸਤਰੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ, ਜਿਸ ਬਾਰੇ ਤੁਹਾਨੂੰ ਉਨ੍ਹਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ | ਇਸ ਮੌਕੇ ਹਲਕਾ ਕੋਆਰਡੀਨੇਟਰ ਦਵਿੰਦਰ ਕੌਰ, ਸਰਬਜੀਤ ਕੌਰ, ਹਰਪ੍ਰੀਤ ਕੌਰ, ਬਲਵਿੰਦਰ ਕੌਰ, ਸੁਖਪ੍ਰੀਤ ਕੌਰ, ਸੀਮਾ, ਮਨਦੀਪ ਕੌਰ, ਸੁਖਬੀਰ ਕੌਰ, ਰਾਜਵਿੰਦਰ ਕੌਰ, ਸਰਬਜੀਤ ਕੌਰ, ਰਜਿੰਦਰ ਕੌਰ, ਮਨਜਿੰਦਰ ਕੌਰ, ਰੂਹੀ, ਸਰਬਜੀਤ ਕੌਰ, ਜਸਵੀਰ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ, ਗੁਰਪ੍ਰੀਤ ਕੌਰ, ਊਸ਼ਾ ਰਾਣੀ ਤੇ ਹੋਰ ਵੀ 'ਆਪ' ਦੇ ਅਹੁਦੇਦਾਰ ਇਸਤਰੀਆਂ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਿਖੇ 'ਬਜ਼ੁਰਗਾਂ ਦੇ ਸਤਿਕਾਰ' ਸੰਬੰਧੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪ੍ਰਭੂ ਯਿਸੂ ਮਸੀਹ ਵਲੋਂ ਦਿੱਤੀ ਸਿੱਖਿਆ ਨੂੰ ਜੀਵਨ 'ਚ ਧਾਰਨ ਦੀ ਲੋੜ : ਅਮਨਦੀਪ ਜੈਂਤੀਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।