24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜੀ.ਟੀ.ਬੀ.ਆਈ. ਸਕੂਲ ਵਿਖੇ ਸ਼ਹੀਦੀ ਹਫ਼ਤਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 27-12-2025
ਧਾਰੀਵਾਲ, 26 ਦਸੰਬਰ (ਜੇਮਸ ਨਾਹਰ)- ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ (ਧਾਰੀਵਾਲ) ਵਿਖੇ ਸਫ਼ਰ-ਏ-ਸ਼ਹਾਦਤ (ਸ਼ਹੀਦੀ ਹਫ਼ਤਾ) ਮਨਾਇਆ ਗਿਆ | ਇਸ ਸੰਬੰਧੀ ਸਕੂਲ ਦੇ ਚੇਅਰਮੈਨ ਸ: ਸੁਰਜੀਤ ਸਿੰਘ, ਡਾਇਰੈਕਟਰ ਸ: ਪਿ੍ਤਪਾਲ ਸਿੰਘ ਅਤੇ ਪਿ੍ੰਸੀਪਲ ਸੈਮੂਅਲ ਦਾਸ ਨੇ ਦੱਸਿਆ ਕਿ ਸ਼ਹੀਦੀ ਹਫ਼ਤੇ ਸੰਬੰਧੀ ਵਿਦਿਆਰਥੀਆਂ ਵਲੋਂ ਇਤਿਹਾਸ ਤੋਂ ਜਾਣੂ ਕਰਵਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਕੀਤੀਆਂ ਗਈਆਂ | ਵਿਦਿਆਰਥੀ ਦਿਲਰਾਜ ਸਿੰਘ ਦੀ ਟੀਮ ਵਲੋਂ ਸ਼ਬਦ ਗਾਇਨ ਕੀਤਾ ਗਿਆ | ਚੇਅਰਮੈਨ ਸ: ਸੁਰਜੀਤ ਸਿੰਘ ਵਲੋਂ ਬੱਚਿਆਂ ਨੂੰ ਇਨ੍ਹਾਂ ਦਿਨਾਂ ਵਿਚ ਵੱਧ ਤੋਂ ਵੱਧ ਪਾਠ ਅਤੇ ਇਤਿਹਾਸ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ | ਇਸ ਪ੍ਰੋਗਰਾਮ ਦੀ ਤਿਆਰੀ ਅਧਿਆਪਕ ਕੁਲਵਿੰਦਰ ਕੌਰ ਵਲੋਂ ਕਰਵਾਈ ਗਈ |
ਪਿਛਲੀ ਖ਼ਬਰ ਐੱਸ.ਡੀ. ਕਾਲਜ ਵਿਖੇ ਸੱਤ ਰੋਜ਼ਾ ਰੁਜ਼ਗਾਰ ਯੋਗਤਾ ਤੇ ਡੋਮੇਨ ਹੁਨਰ ਸਿਖਲਾਈ ਪ੍ਰੋਗਰਾਮ ਸਮਾਪਤ ਅਗਲੀ ਖ਼ਬਰ ਪਾਵਰਕਾਮ ਦੀ ਹਾਕੀ ਟੀਮ ਦੇ ਕਪਤਾਨ ਹਰਪ੍ਰੀਤ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।