25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਕਲਾਸਵਾਲਾ ਖ਼ਾਲਸਾ ਸਕੂਲ ਕਾਦੀਆਂ ਵਿਖੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸ਼ਹੀਦੀ ਦਿਵਸ ਮਨਾਇਆ

ਅਜੀਤ ਡੈਸਕ 27-12-2025
ਕਾਦੀਆਂ, 26 ਦਸੰਬਰ (ਕੁਲਵਿੰਦਰ ਸਿੰਘ)-ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕਡਰੀ ਸਕੂਲ ਕਾਦੀਆਂ ਵਿਖੇ ਚੱਲ ਰਹੇ ਸ਼ਹੀਦੀ ਦਿਵਸ ਦੌਰਾਨ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਦੌਰਾਨ ਸਭ ਤੋਂ ਪਹਿਲਾਂ ਸਕੂਲ ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਸਕੂਲ ਉੱਪ ਪਿ੍ੰਸੀਪਲ ਪਰਮਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਦਿੱਤੀਆਂ ਕੁਰਬਾਨੀਆਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਉਪਰੰਤ ਸਕੂਲ ਦੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਸਹਿਜਪ੍ਰੀਤ ਕੌਰ ਤੇ ਸੰਦੀਪ ਕੌਰ, ਗਿਆਰਵੀਂ ਜਮਾਤ ਦੇ ਸੁਖਮਨਪ੍ਰੀਤ ਸਿੰਘ ਤੇ ਦਸਵੀਂ ਜਮਾਤ ਦੀ ਵਿਦਿਆਰਥਣ ਸ਼ੁਭ ਵਲੋਂ ਕਵਿਤਾਵਾਂ, ਭਾਸ਼ਣ, ਸ਼ਬਦ ਉਚਾਰਨ ਤੇ ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ | ਇਸ ਮੌਕੇ ਸਕੂਲ ਵਿਚ ਪਾਠ ਵੀ ਕਰਵਾਏ ਗਏ | ਇਸ ਮੌਕੇ ਮੁੱਖ ਅਧਿਆਪਕ ਪਰਮਜੀਤ ਸਿੰਘ, ਸ਼ਰਨਬੀਰ ਕੌਰ, ਹਰਦੀਪ ਸਿੰਘ, ਧਿਆਨ ਸਿੰਘ ਤੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲਾ ਪ੍ਰੀਸ਼ਦ ਮੈਂਬਰ ਅਮਨਪ੍ਰੀਤ ਕੌਰ ਮਿਸ਼ਰਪੁਰ ਨੂੰ 'ਆਪ' ਵਰਕਰਾਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਐੱਸ.ਡੀ. ਕਾਲਜ ਵਿਖੇ ਸੱਤ ਰੋਜ਼ਾ ਰੁਜ਼ਗਾਰ ਯੋਗਤਾ ਤੇ ਡੋਮੇਨ ਹੁਨਰ ਸਿਖਲਾਈ ਪ੍ਰੋਗਰਾਮ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।