25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਪਾਵਨ ਤਖ਼ਤਾਂ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇ ਕੇ ਭਗਵੰਤ ਮਾਨ ਸਰਕਾਰ ਨੇ ਪੁੱਟਿਆ ਇਤਿਹਾਸਕ ਕਦਮ : ਸਰਪੰਚ ਨਿਰਮਲ ਸਿੰਘ ਮੋਹਲੋਵਾਲੀ

ਅਜੀਤ ਡੈਸਕ 27-12-2025
ਧਿਆਨਪੁਰ, 26 ਦਸੰਬਰ (ਕੁਲਦੀਪ ਸਿੰਘ ਸੋਨੂੰ)- ਭਗਵੰਤ ਮਾਨ ਨੇ ਸਿੱਖ ਧਰਮ ਦੇ ਮਹਾਨ ਪਵਿੱਤਰ ਪਾਵਨ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ, ਤਿੰਨਾਂ ਤਖ਼ਤਾਂ ਨਾਲ ਸਬੰਧਿਤ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇ ਕੇ ਇਤਿਹਾਸਕ ਕਦਮ ਪੁੱਟਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਤੋਂ 'ਆਪ' ਦੇ ਸੀਨੀਅਰ ਆਗੂ ਸਰਪੰਚ ਨਿਰਮਲ ਸਿੰਘ ਮੋਹਲੋਵਾਲੀ ਨੇ ਕੀਤਾ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਅਜਿਹਾ ਨਹੀਂ ਕੀਤਾ, ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵਲੋਂ ਪਾਵਨ ਤਖ਼ਤਾਂ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਨਾਲ ਸਿੱਖ ਭਾਈਚਾਰੇ ਸਮੇਤ ਸਾਰੇ ਧਰਮਾਂ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈੈ | ਸ: ਨਿਰਮਲ ਸਿੰਘ ਮੋਹਲੋਵਾਲੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ: ਗੁਰਦੀਪ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ 'ਆਪ' ਵੱਡੀਆਂ ਬੁਲੰਦੀਆਂ ਸਰ ਕਰ ਰਹੀ ਹੈ |
ਪਿਛਲੀ ਖ਼ਬਰ ਘਣੀਏ-ਕੇ-ਬਾਂਗਰ 'ਚ ਪ੍ਰਭੂ ਯਿਸੂ ਮਸੀਹ ਦਾ ਜਨਮ ਦਿਨ ਮਨਾਇਆ ਅਗਲੀ ਖ਼ਬਰ ਜ਼ਿਲਾ ਪ੍ਰੀਸ਼ਦ ਮੈਂਬਰ ਅਮਨਪ੍ਰੀਤ ਕੌਰ ਮਿਸ਼ਰਪੁਰ ਨੂੰ 'ਆਪ' ਵਰਕਰਾਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।