25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 27-12-2025
ਦੀਨਾਨਗਰ, 26 ਦਸੰਬਰ (ਸੋਢੀ/ਸ਼ਰਮਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ 'ਤੇ ਨਗਰ ਕੀਰਤਨ ਸਜਾਇਆ ਗਿਆ | ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਦੀਨਾਨਗਰ ਦੇ ਮੇਨ ਬਾਜ਼ਰ ਤੋਂ ਹੁੰਦਾ ਹੋਇਆ ਗੁਰਦੁਆਰਾ ਯਾਦਗਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਵਿਖੇ ਪਹੁੰਚਿਆ, ਜਿੱਥੇ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ | ਗੁਰਦੁਆਰਾ ਯਾਦਗਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਤੋਂ ਚੱਲ ਕੇ ਨਗਰ ਕੀਰਤਨ ਜੀ.ਟੀ. ਰੋਡ ਰਸਤੇ ਵਾਪਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਮਾਪਤ ਹੋਇਆ | ਇਲਾਕੇ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਥਾਂ ਥਾਂ 'ਤੇ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਨੌਜਵਾਨਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਨਗਰ ਕੀਰਤਨ ਵਿਚ ਇਲਾਕੇ ਦੀ ਸੰਗਤ ਨੇ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਹਿਮਾਲਿਆ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਲੁਟੇਰਿਆਂ ਤੋਂ ਬਚਣ ਦੀ ਕੋਸ਼ਿਸ਼ 'ਚ ਗੱਡੀ ਪਲਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।