25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹਿਮਾਲਿਆ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਖੇਡ ਦਿਵਸ ਮਨਾਇਆ

ਅਜੀਤ ਡੈਸਕ 27-12-2025
ਗੁਰਦਾਸਪੁਰ, 26 ਦਸੰਬਰ (ਚੱਕਰਾਜਾ) - ਹਿਮਾਲਿਆ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਦੇ ਪਿ੍ੰਸੀਪਲ ਮੈਡਮ ਰੰਜੂ ਸੈਣੀ ਦੀ ਅਗਵਾਈ ਹੇਠ ਸਾਲਾਨਾ ਖੇਡ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਬੱਚਿਆਂ ਦੇ ਵਾਲੀਬਾਲ, ਖੋ-ਖੋ, ਕ੍ਰਿਕਟ, ਸੰਪੂਰਨ ਦੌੜਾਂ ਆਦਿ ਖੇਡਾਂ ਕਰਵਾਈਆਂ ਗਈਆਂ ਜਿਨ੍ਹਾਂ ਵਿਚੋਂ ਜੇਤੂ ਰਹੇ ਵਿਦਿਆਰਥੀਆਂ ਨੰੂ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਰੰਜੂ ਸੈਣੀ ਤੇ ਚੇਅਰਮੈਨ ਰਕੇਸ਼ ਸੈਣੀ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ ਹਨ | ਉਨ੍ਹਾਂ ਨੇ ਬਾਕੀ ਵਿਦਿਆਰਥੀਆਂ ਨੰੂ ਵੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ | ਖੇਡਾਂ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ |
ਪਿਛਲੀ ਖ਼ਬਰ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਤੋਂ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।