19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਕਿਸਾਨਾਂ ਨਾਲ ਮਾਰਕੁੱਟ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ

ਅਜੀਤ ਡੈਸਕ 02-06-2025
ਫ਼ਾਜ਼ਿਲਕਾ, 1 ਜੂਨ (ਦਵਿੰਦਰ ਪਾਲ ਸਿੰਘ)-ਖੁਈਖੇੜਾ ਥਾਣਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਅਸ਼ੋਕ ਕੁਮਾਰ ਪੁੱਤਰ ਕਿ੍ਸ਼ਨ ਲਾਲ ਵਾਸੀ ਪਿੰਡ ਹੀਰਾਂਵਾਲੀ ਨੇ ਦੱਸਿਆ ਕਿ ਮਿਤੀ 30/31-05-2025 ਦੀ ਦਰਮਿਆਨੀ ਰਾਤ ਨੂੰ ਕਰੀਬ 9.30 ਉਹ ਅਤੇ ਅਜੀਤ ਝੀਂਜਾ ਪੁੱਤਰ ਕਿ੍ਸ਼ਨ ਲਾਲ ਵਾਸੀ ਪਿੰਡ ਹੀਰਾ ਵਾਲੀ ਆਪਣੇ ਖੇਤ ਨੂੰ ਗੇੜਾ ਮਾਰਨ ਗਏ | ਇਸ ਦੌਰਾਨ ਦੋ ਅਣਪਛਾਤੇ ਵਿਅਕਤੀ ਜੋ ਮੋਟਰ ਖੋਲ੍ਹਣ ਦੀ ਕੋਸ਼ਿਸ਼ ਕਰ ਰਹੇ ਸਨ | ਜਿਸ ਤੋਂ ਬਾਅਦ ਉਨ੍ਹਾਂ ਨੇ ਅਣਪਛਾਤੇ ਵਿਅਕਤੀਆਂ ਨੂੰ ਕਾਬੂ ਕੀਤਾ | ਉਨ੍ਹਾਂ ਨੂੰ ਪਕੜੇ ਜਾਣ ਤੋਂ ਕੁੱਝ ਹੀ ਸਮੇਂ ਬਾਅਦ 8-10 ਵਿਅਕਤੀ ਆ ਗਏ | ਜਿੰਨਾ ਨੇ ਕਾਬੂ ਕੀਤੇ ਵਿਅਕਤੀਆਂ ਨੂੰ ਸਾਡੇ ਕੋਲੋਂ ਛੁਡਵਾ ਕੇ ਗੱਡੀ ਵਿਚ ਬਿਠਾ ਕੇ ਮੌਕੇ ਤੋਂ ਚਲੇ ਗਏ ਅਤੇ ਸਾਡੀ ਮਾਰਕੁੱਟ ਕੀਤੀ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਦੇ ਬਿਆਨਾਂ 'ਤੇ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਹੈ |
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਮੁਰਾਦਵਾਲਾ ਦਲ ਸਿੰਘ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਬੀ.ਐੱਸ.ਐੱਫ਼ ਨੂੰ ਸਰਹੱਦ ਨੇੜਿਓਾ ਮਿਲਿਆ ਭਰਿਆ ਪਿਸਤੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।