30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਸੰਤ ਕਬੀਰ ਕਾਲਜ ਜ਼ੀਰਾ ਵਿਖੇ ਬੀ.ਐੱਸ.ਸੀ. ਫ਼ੈਸ਼ਨ ਟੈਕਨਾਲੋਜੀ ਕੋਰਸ ਦੀ ਸ਼ੁਰੂਆਤ

ਅਜੀਤ ਡੈਸਕ 03-06-2025
ਜ਼ੀਰਾ, 2 ਜੂਨ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ ਜ਼ੀਰਾ ਨੇ 2025-26 ਸੈਸ਼ਨ ਤੋਂ ਬੀ.ਐੱਸ.ਸੀ. ਫ਼ੈਸ਼ਨ ਟੈਕਨਾਲੋਜੀ ਕੋਰਸ ਦੀ ਸ਼ੁਰੂਆਤ ਕਰ ਦਿੱਤੀ ਹੈ | ਇਹ ਜਾਣਕਾਰੀ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਸਾਂਝੇ ਤੌਰ 'ਤੇ ਦਿੱਤੀ | ਉਨ੍ਹਾਂ ਦੱਸਿਆ ਕਿ ਇਲਾਕੇ ਦੇ ਨੌਜਵਾਨਾਂ ਵਲੋਂ ਲੰਬੇ ਸਮੇਂ ਤੋਂ ਫ਼ੈਸ਼ਨ ਸੈਕਟਰ ਨਾਲ ਜੁੜੇ ਕੋਰਸ ਦੀ ਮੰਗ ਕੀਤੀ ਜਾ ਰਹੀ ਸੀ | ਇਹ ਕੋਰਸ ਉਨ੍ਹਾਂ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ ਹੈ ਜੋ ਫ਼ੈਸ਼ਨ ਇੰਡਸਟਰੀ ਵਿਚ ਕੈਰੀਅਰ ਬਣਾਉਣਾ ਚਾਹੁੰਦੇ ਹਨ | ਇਸ ਕੋਰਸ ਰਾਹੀਂ ਵਿਦਿਆਰਥੀਆਂ ਨੂੰ ਵਿਅਕਤੀਗਤ ਸਜਾਵਟ (ਗਾਰਮੈਂਟ ਡਿਜ਼ਾਈਨ), ਫ਼ੈਸ਼ਨ ਟੈਕਸਟਾਈਲ ਸਾਇੰਸ, ਮਾਰਕੀਟਿੰਗ, ਅਤੇ ਇੰਡਸਟਰੀ ਲਿੰਕਡ ਪ੍ਰਾਜੈਕਟਸ ਬਾਰੇ ਥਿਊਰੀ ਅਤੇ ਪ੍ਰੈਕਟੀਕਲ ਦੋਹਾਂ ਤਰੀਕਿਆਂ ਨਾਲ ਸਿਖਲਾਈ ਦਿੱਤੀ ਜਾਵੇਗੀ | ਉਨ੍ਹਾਂ ਹੋਰ ਦੱਸਿਆ ਕਿ ਇਹ ਕੋਰਸ ਉਨ੍ਹਾਂ ਵਿਦਿਆਰਥੀਆਂ ਲਈ ਨਵੀਆਂ ਨੌਕਰੀਆਂ ਦੇ ਰਾਹ ਖੋਲ੍ਹੇਗਾ ਜੋ ਫ਼ੈਸ਼ਨ ਟੈਕਨਾਲੋਜੀ ਵਿਚ ਆਪਣੀ ਵੱਖਰੀ ਪਹਿਚਾਣ ਬਣਾਉਣ ਚਾਹੁੰਦੇ ਹਨ | ਉਨ੍ਹਾਂ ਇਹ ਵੀ ਦੱਸਿਆ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਹੁਨਰ ਨੂੰ ਪਹੁੰਚਾ ਸਕਣਗੇ |
ਪਿਛਲੀ ਖ਼ਬਰ 12ਵੀਂ ਮੂਰਤੀ ਸਥਾਪਨਾ 'ਤੇ ਅੱਜ ਕਰਵਾਈ ਜਾਵੇਗੀ ਸ਼੍ਰੀ ਬਾਲਾ ਜੀ ਦੀ ਚੌਕੀ ਅਗਲੀ ਖ਼ਬਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਵਿਕਸਿਤ ਕਿ੍ਸ਼ੀ ਸੰਕਲਪ ਅਭਿਆਨ ਅਧੀਨ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।