30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਡੀ.ਏ.ਵੀ ਕਾਲਜ ਅਬੋਹਰ ਦੀ ਐੱਨ.ਐੱਸ.ਐੱਸ ਯੂਨਿਟ ਨੇ ਅੰਤਰਰਾਸ਼ਟਰੀ ਤੰਬਾਕੂ ਵਿਰੋਧੀ ਦਿਹਾੜਾ ਮਨਾਇਆ

ਅਜੀਤ ਡੈਸਕ 03-06-2025
ਅਬੋਹਰ, 2 ਜੂਨ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਡੀ.ਏ.ਵੀ ਕਾਲਜ ਅਬੋਹਰ ਦੇ ਐੱਨ.ਐੱਸ.ਐੱਸ ਵਿਭਾਗ ਵਲੋਂ ਡਾ.ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਤੰਬਾਕੂ ਰਹਿਤ ਦਿਵਸ ਦੇ ਮੌਕੇ 'ਤੇ ਇਕ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ | ਡਾ.ਰਾਜੇਸ਼ ਕੁਮਾਰ ਮਹਾਜਨ ਨੇ ਦੱਸਿਆ ਕਿ ਹੋਰ ਨਸ਼ਿਆਂ ਵਾਂਗ ਤੰਬਾਕੂ ਦਾ ਵੀ ਸਰੀਰ 'ਤੇ ਮਾੜਾ ਪ੍ਰਭਾਵ ਪੈਂਦਾ ਹੈ | ਇਸ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਵਲੰਟੀਅਰਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ | ਨਸ਼ਾ ਸਰੀਰ ਅਤੇ ਸਮਾਜ ਦੋਵਾਂ ਲਈ ਨੁਕਸਾਨਦੇਹ ਹੈ | ਸਮਾਜ ਵਿਚ ਇਸ ਨੂੰ ਖ਼ਤਮ ਕਰਨ ਲਈ ਨੌਜਵਾਨਾਂ ਦਾ ਯੋਗਦਾਨ ਵਧੇਰੇ ਜ਼ਰੂਰੀ ਹੈ | ਵਿਦਿਆਰਥੀਆਂ ਨੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਨਾਅਰਿਆਂ ਅਤੇ ਬੈਨਰਾਂ ਦੀ ਵਰਤੋ ਕੀਤੀ | ਪਿ੍ੰਸੀਪਲ ਰਾਜੇਸ਼ ਕੁਮਾਰ ਮਹਾਜਨ ਨੇ ਐਨ.ਐੱਸ.ਐੱਸ ਯੂਨਿਟ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਸਮਕਾਲੀ ਅਤੇ ਸੰਵੇਦਨਸ਼ੀਲ ਮੁੱਦਿਆਂ ਤੋਂ ਜਾਣੂ ਕਰਵਾਉਂਦਾ ਹੈ | ਭਵਿੱਖ ਵਿਚ ਵੀ ਕਾਲਜ ਆਪਣੀਆਂ ਜ਼ਿੰਮੇਵਾਰੀਆਂ ਨੂੰ ਇਸੇ ਤਰ੍ਹਾਂ ਨਿਭਾਉਂਦਾ ਰਹੇਗਾ | ਇਸ ਮੌਕੇ ਐਨ.ਐੱਸ.ਐੱਸ ਇੰਚਾਰਜ ਸੰਜੀਵ ਕੁਮਾਰ ਗੁੰਬਰ ਅਤੇ ਹੋਰ ਅਧਿਆਪਕ ਮੌਜੂਦ ਸਨ |
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਫਲੀਆਂਵਾਲਾ ਵਿਚ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਾਅ ਬਾਰੇ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।