22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ

ਅਜੀਤ ਡੈਸਕ 16-07-2025
ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਪੈਸਿਆਂ ਦੀ ਮੰਗ ਨੂੰ ਲੈਕੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ 'ਤੇ ਪਰਚਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬੇਅੰਤ ਸਿੰਘ ਦੇ ਦੱਸਿਆ ਕਿ ਉਨ੍ਹਾਂ ਨੂੰ ਚਾਕਰ ਸਿੰਘ ਪੁੱਤਰ ਅਨਵਰ ਸਿੰਘ ਵਾਸੀ ਨੂਰ ਮੁਹੰਮਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਪਿੰਡ ਚੂਹੜੀ ਵਾਲਾ ਚਿਸ਼ਤੀ ਵਿਖੇ ਆਪਣੀ ਡਿਸਪੈਂਸਰੀ 'ਤੇ ਆਪਣੀ ਡਿਊਟੀ 'ਤੇ ਮੌਜੂਦ ਸੀ ਤਾਂ ਮੰਗਲ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਚੂਹੜੀ ਵਾਲਾ ਚਿਸ਼ਤੀ ਨੇ ਪੈਸਿਆਂ ਦੀ ਮੰਗ ਕੀਤੀ | ਉਸ ਵਲੋਂ ਨਾਂਹ ਕਰਨ 'ਤੇ ਉਸ ਦੇ ਸਿਰ ਵਿਚ ਲੋਹੇ ਦੀ ਭਾਰੀ ਚੀਜ਼ ਮਾਰੀ | ਜਿਸ ਨਾਲ ਉਸ ਨੰੂ ਕਾਫ਼ੀ ਸੱਟ ਲੱਗ ਗਈ | ਜਿਸ ਤੋਂ ਬਾਅਦ ਪੁਲਿਸ ਨੇ ਵੱਖ-ਵੱਖ ਧਰਾਵਾਂ ਤਹਿਤ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਹੈਰੋਇਨ ਤੇ 1 ਛੋਟੇ ਕੰਪਿਊਟਰ ਕੰਡੇ ਸਮੇਤ 1 ਕਾਬੂ ਅਗਲੀ ਖ਼ਬਰ ਬੱਬੂ ਜੈਮਲਵਾਲਾ ਨੂੰ ਵਰਕਿੰਗ ਕਮੇਟੀ ਦਾ ਮੈਂਬਰ ਚੁਣੇ ਜਾਣ 'ਤੇ ਅਕਾਲੀ ਵਰਕਰਾਂ ਨੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।