22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਹੈਰੋਇਨ ਤੇ 1 ਛੋਟੇ ਕੰਪਿਊਟਰ ਕੰਡੇ ਸਮੇਤ 1 ਕਾਬੂ

ਅਜੀਤ ਡੈਸਕ 16-07-2025
ਜਲਾਲਾਬਾਦ, 15 ਜੁਲਾਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਵਿਅਕਤੀ ਨੂੰ 12 ਗ੍ਰਾਮ ਹੈਰੋਇਨ ਤੇ ਇਕ ਛੋਟੇ ਕੰਡੇ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ¢ਥਾਣਾ ਸਿਟੀ ਜਲਾਲਾਬਾਦ ਦੇ ਮੁਖੀ ਸਬ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਦੌਰਾਨ-ਏ-ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਚਮਨ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਨੇੜੇ ਹਨੂਮਾਨ ਮੰਦਰ ਅਗਰਵਾਲ ਕਾਲੋਨੀ ਜਲਾਲਾਬਾਦ, ਹੈਰੋਇਨ ਵੇਚਣ ਲਈ ਸ੍ਰੀ ਮੁਕਤਸਰ ਸਾਹਿਬ ਫਲਾਈ ਓਵਰ ਦੇ ਹੇਠਾਂ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ¢ ਇਤਲਾਹ ਠੋਸ ਹੋਣ 'ਤੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ 12 ਗ੍ਰਾਮ ਹੈਰੋਇਨ ਤੇ ਇਕ ਛੋਟੇ ਕੰਪਿਊਟਰ ਕੰਡੇ ਸਮੇਤ ਕਾਬੂ ਕੀਤਾ ਗਿਆ ਤੇ ਇਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ |
ਪਿਛਲੀ ਖ਼ਬਰ 9 ਦਿਨ ਬੀਤਣ ਦੇ ਬਾਵਜੂਦ ਪੁਲਿਸ ਹਾਲੇ ਤੱਕ ਫ਼ਰਾਰ ਦੋ ਸ਼ੂਟਰਾਂ ਦੇ ਨਾਵਾਂ ਦਾ ਪਤਾ ਨਹੀਂ ਲਗਾ ਸਕੀ ਅਗਲੀ ਖ਼ਬਰ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਪਰਚਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।