22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਸੋਸ਼ਲ ਮੀਡੀਆ 'ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਅਬੋਹਰ ਪੁਲਿਸ ਦੀ ਸਖ਼ਤ ਕਾਰਵਾਈ

ਅਜੀਤ ਡੈਸਕ 16-07-2025
ਅਬੋਹਰ, 15 ਜੁਲਾਈ (ਵਿਵੇਕ ਹੂੜੀਆ)-ਜ਼ਿਲ੍ਹਾ ਪੁਲਿਸ ਮੁਖੀ ਗੁਰਮੀਤ ਸਿੰਘ ਦੀ ਅਗਵਾਈ ਹੇਠ ਫ਼ਾਜ਼ਿਲਕਾ ਪੁਲਿਸ ਵਲੋਂ ਗ਼ਲਤ ਅਨਸਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸੋਸ਼ਲ ਮੀਡੀਆ 'ਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲਿਆਂ ਖ਼ਿਲਾਫ਼ ਅਬੋਹਰ ਪੁਲਿਸ ਨੇ ਸਖ਼ਤ ਕਰਵਾਈ ਕੀਤੀ ਹੈ | ਅਬੋਹਰ ਦੇ ਥਾਣਾ ਸਿਟੀ-2 ਇਲਾਕੇ 'ਚ 4 ਵਿਅਕਤੀਆਂ ਵਲੋਂ ਇੰਸਟਾਗ੍ਰਾਮ 'ਤੇ ਹਥਿਆਰਾਂ ਨਾਲ ਵੀਡੀਉਜ਼ ਬਣਾ ਕੇ ਅੱਪਲੋਡ ਕਰਨ ਤੇ ਉਨ੍ਹਾਂ ਵੀਡੀਉਜ਼ ਨੂੰ ਵਾਇਰਲ ਕਰਨ ਦੇ ਮਾਮਲੇ 'ਚ ਮੁਕੱਦਮਾ ਦਰਜ ਕੀਤਾ ਗਿਆ ਹੈ | ਇਨ੍ਹਾਂ ਵਿਅਕਤੀਆਂ ਵਲੋਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦਾ ਗ਼ਲਤ ਇਸਤੇਮਾਲ ਕਰਦੇ ਹੋਏ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾ ਰਹੀ ਸੀ, ਜੋ ਕਿ ਕਾਨੂੰਨੀ ਤੌਰ 'ਤੇ ਵਾਜਬ ਨਹੀਂ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪੋ੍ਰਮਿਲਾ ਰਾਣੀ ਨੇ ਦੱਸਿਆ ਕਿ ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਇਸ ਦੇ ਨਾਲ ਹੀ ਲੋਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਕੋਈ ਵੀ ਵਿਅਕਤੀ ਜੇਕਰ ਹਥਿਆਰਾਂ ਨਾਲ ਭੜਕਾਊ ਵੀਡੀਓ ਜਾਂ ਫੋਟੋਜ਼ ਬਣਾ ਕੇ ਸੋਸ਼ਲ ਮੀਡੀਆ 'ਤੇ ਅੱਪਲੋਡ ਕਰਦਾ ਹੈ, ਜਾਂ ਕਿਸੇ ਹੋਰ ਨੂੰ ਅਜਿਹਾ ਕਰਨ ਲਈ ਉਕਸਾਉਂਦਾ ਹੈ, ਤਾਂ ਉਸ ਨਾਲ ਬਿਨ੍ਹਾਂ ਕਿਸੇ ਰਿਆਇਤ ਦੇ ਕਾਨੂੰਨੀ ਤੌਰ 'ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ |
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਬੈਠਕ ਅਗਲੀ ਖ਼ਬਰ 9 ਦਿਨ ਬੀਤਣ ਦੇ ਬਾਵਜੂਦ ਪੁਲਿਸ ਹਾਲੇ ਤੱਕ ਫ਼ਰਾਰ ਦੋ ਸ਼ੂਟਰਾਂ ਦੇ ਨਾਵਾਂ ਦਾ ਪਤਾ ਨਹੀਂ ਲਗਾ ਸਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।