ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਤਿਮਾਹੀ ਬੈਠਕ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ¢ ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਪਰਸਨ-ਕਮ-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਵਤਾਰ ਸਿੰਘ ਨੇ ਦੱਸਿਆ ਕਿ ਅਗਲੀ ਕÏਮੀ ਲੋਕ ਅਦਾਲਤ 13 ਸਤੰਬਰ 2025 ਨੂੰ ਲੱਗ ਰਹੀ ਹੈ¢ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਤੇ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨ ਕਿਉਂਕਿ ਲੋਕ ਅਦਾਲਤ ਰਾਹੀਂ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ¢ ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤ ਵਿਚ ਆਪਸੀ ਸਹਿਮਤੀ ਨਾਲ ਹੱਲ ਹੁੰਦਾ ਹੈ | ਇਸ ਲਈ ਕਿਸੇ ਇਕ ਧਿਰ ਦੀ ਜਿੱਤ ਹਾਰ ਨਹੀਂ ਹੁੰਦੀ ਸਗੋਂ ਦੋਨੋਂ ਹੀ ਲਾਹੇ ਵਿਚ ਰਹਿੰਦੇ ਹਨ | ਇਸ ਲਈ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਜਾਂ ਜਿੱਥੇ ਕੇਸ ਚੱਲ ਰਿਹਾ ਹੈ ਉਸੇ ਅਦਾਲਤ ਵਿਚ ਅਰਜ਼ੀ ਦਿੱਤੀ ਜਾ ਸਕਦੀ ਹੈ¢ ਬੈਠਕ ਵਿਚ ਸ੍ਰੀ ਧਰਮਿੰਦਰ ਪਾਲ ਸਿੰਗਲਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਫ਼ਾਜ਼ਿਲਕਾ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਮੁਖ਼ਤਿਆਰ ਸਿੰਘ ਪੀ.ਸੀ.ਐੱਸ ਐੱਸ.ਪੀ. ਡੀ., ਹਿਮਾਂਸ਼ੀ ਗਿਲਹੋਤਰਾ ਸੀਜੇਐਮ ਫ਼ਾਜ਼ਿਲਕਾ, ਮੈਡਮ ਰੂਚੀ ਸਵਪਨ ਸ਼ਰਮਾ ਸੀ ਜੇ ਐੱਮ ਕੰਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਵਜ਼ੀਰ ਕੰਬੋਜ ਜ਼ਿਲ੍ਹਾ ਐਟਾਰਨੀ ਫ਼ਾਜ਼ਿਲਕਾ, ਸ੍ਰੀ ਸੁੰਤਤਰਜੋਤ ਸਿੰਘ ਗਿੱਲ ਪ੍ਰਧਾਨ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵੀ ਹਾਜ਼ਰ ਸਨ |