ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਵਾਉਣ ਲਈ ਸਰਕਾਰ ਵਲੋਂ ਗਠਿਤ ਕਮੇਟੀ ਦੀ ਬੈਠਕ ਚੰਡੀਗੜ੍ਹ ਵਿਖੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਹੋਈ | ਉਨ੍ਹਾਂ ਨੇ ਦੱਸਿਆ ਕਿ ਪਿਛਲੀਆਂ ਸਰਕਾਰਾਂ ਦੀਆਂ ਨਲਾਇਕੀਆਂ ਕਾਰਨ ਬਾਰਡਰ ਪੱਟੀ ਦੇ ਕਿਸਾਨਾਂ ਦੀਆਂ ਕੱਚੀਆਂ ਹੋਈਆਂ ਜ਼ਮੀਨਾਂ ਨੂੰ ਪੱਕਾ ਕਰਵਾਉਣ ਲਈ ਸਰਕਾਰ ਵਲੋਂ ਕਮੇਟੀ ਦਾ ਗਠਨ ਕੀਤਾ ਗਿਆ ਹੈ | ਵਿਧਾਇਕ ਨੇ ਆਖਿਆ ਕਿ ਜ਼ਮੀਨਾਂ ਦੇ ਮਾਲਕੀ ਹੱਕ ਨਾ ਹੋਣ ਕਾਰਨ ਸਰਹੱਦੀ ਪਿੰਡਾਂ ਦੇ ਲੋਕ ਸਰਕਾਰੀ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ ਜਦ ਕਿ ਕਈ ਪੀੜ੍ਹੀਆਂ ਤੋਂ ਇਹੀ ਲੋਕ ਇਸ ਜ਼ਮੀਨ 'ਤੇ ਖੇਤੀ ਕਰਦੇ ਆ ਰਹੇ ਹਨ¢ ਉਨ੍ਹਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਲੋਕ ਇਹ ਜ਼ਮੀਨਾਂ ਦੀ ਪੱਕੀ ਮਾਲਕੀ ਲਈ ਮੰਗ ਕਰ ਰਹੇ ਹਨ, ਪਰ ਪਹਿਲੀ ਵਾਰ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਸ ਮੰਗ ਦੇ ਕਾਨੂੰਨੀ ਹੱਲ ਲਈ ਕਾਰਵਾਈ ਆਰੰਭ ਕੀਤੀ ਹੈ¢ ਵਿਧਾਇਕ ਸਵਨਾ ਨੇ ਦੱਸਿਆ ਕਿ ਮੀਟਿੰਗ 'ਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ, ਐੱਫ.ਸੀ.ਆਰ. ਅਨੁਰਾਗ ਵਰਮਾ, ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ ਤੇ ਰੇਵੇਨਿਊ ਸਕੱਤਰ ਸ਼੍ਰੀਮਤੀ ਸੋਨਾਲੀ ਗਿਰੀ ਵੀ ਹਾਜ਼ਰ ਸਨ | ਇਸ ਦÏਰਾਨ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ਤੇ ਉਨ੍ਹਾਂ ਨਾਲ ਮੀਟਿੰਗ ਵਿਚ ਸ਼ਾਮਲ ਹੋਏ ਰਾਏ ਸਿੱਖ ਸਮਾਜ ਸੁਧਾਰ ਸਭਾ, ਪੰਜਾਬ ਦੇ ਪ੍ਰਧਾਨ ਹੰਸਾਂ ਸਿੰਘ ਵਲੋਂ ਬਾਰਡਰ ਪੱਟੀ ਦੇ ਕਿਸਾਨਾਂ ਦੇ ਹੱਕ 'ਚ ਇਸ ਮਸਲੇ ਬਾਰੇ ਆਪਣੇ ਵਿਚਾਰ ਤੇ ਸੁਝਾਅ ਦਿੱਤੇ ਗਏ¢ ਸ੍ਰੀ ਸਵਨਾ ਨੇ ਦੱਸਿਆ ਕਿ ਇਸ ਮੀਟਿੰਗ ਤੋਂ ਬਾਅਦ ਇਸ ਮਸਲੇ ਦਾ ਹੱਲ ਨਿਕਲਣ ਦੀ ਉਮੀਦ ਬਣੀ ਹੈ ਤੇ ਇਸ ਸਬੰਧੀ ਜਲਦ ਹੀ ਅਗਲੀ ਮੀਟਿੰਗ ਹੋਵੇਗੀ¢