22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਫ਼ਾਜ਼ਿਲਕਾ ਤੋਂ ਅਬੋਹਰ ਜਾਂਦੀ ਰੋਡਵੇਜ਼ ਦੀ ਬੱਸ ਹੋਈ ਹਾਦਸਾਗ੍ਰਸਤ

ਅਜੀਤ ਡੈਸਕ 16-07-2025
ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਤੋਂ ਅਬੋਹਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਅਚਾਨਕ ਟਰੱਕ ਨਾਲ ਟੱਕਰਾ ਕੇ ਹਾਦਸਾਗ੍ਰਸਤ ਹੋ ਗਈ | ਇਸ ਦੌਰਾਨ ਲਗਭਗ ਦੋ-ਚਾਰ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ | ਜਦੋਂ ਮਾਮਲਾ ਪੁਲਿਸ ਕੋਲ ਪਹੁੰਚਿਆ ਤਾਂ ਬੱਸ ਨੂੰ ਖੂਈਖੇੜਾ ਥਾਣੇ ਲਿਜਾਇਆ ਗਿਆ | ਜਿੱਥੇ ਪੁਲਿਸ ਨੇ ਦੋਵਾਂ ਧਿਰਾਂ ਨੂੰ ਬੁਲਾਇਆ | ਜਦੋਂ ਕਿ ਬੱਸ 'ਚ ਸਵਾਰ ਯਾਤਰੀਆਂ ਨੂੰ ਦੂਜੀ ਬੱਸ ਰਾਹੀਂ ਅਬੋਹਰ ਭੇਜਿਆ ਗਿਆ | ਬੱਸ ਸਟੈਂਡ ਦੇ ਇੰਚਾਰਜ ਮਨੀਸ਼ ਕੁਮਾਰ ਨੇ ਦੱਸਿਆ ਕਿ ਸਰਕਾਰੀ ਬੱਸ ਫ਼ਾਜ਼ਿਲਕਾ ਤੋਂ ਅਬੋਹਰ ਜਾ ਰਹੀ ਸੀ | ਡਰਾਈਵਰ ਅਨੁਸਾਰ ਅੱਗੇ ਜਾ ਰਹੇ ਟਰੱਕ ਨੇ ਅਚਾਨਕ ਬਰੇਕ ਲਗਾਈ | ਜਿਸ ਕਾਰਨ ਬੱਸ ਪਿੱਛੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ | ਬੱਸ 'ਚ ਸਵਾਰ ਯਾਤਰੀਆਂ ਨੂੰ ਦੂਜੀ ਬੱਸ ਬੁਲਾ ਕੇ ਅਬੋਹਰ ਭੇਜ ਦਿੱਤਾ ਗਿਆ | ਖੂਈਖੇੜਾ ਥਾਣੇ ਦੇ ਐੱਸ.ਐੱਚ.ਓ ਗੁਰਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਨੂੰ ਮਾਮਲੇ ਵਿਚ ਬੁਲਾਇਆ ਗਿਆ ਹੈ | ਹਾਦਸਾ ਓਵਰਟੇਕ ਕਰਦੇ ਸਮੇਂ ਹੋਇਆ, ਫ਼ਿਲਹਾਲ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ | ਉਨ੍ਹਾਂ ਨੂੰ ਬੁਲਾ ਕੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਖ਼ੁਸ਼ਕਿਸਮਤੀ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ |
ਪਿਛਲੀ ਖ਼ਬਰ ਅਬੋਹਰ ਇਲਾਕੇ 'ਚ ਚੋਰੀਆਂ, ਲੁੱਟਾਂ ਦੇ ਖ਼ੌਫ਼ ਹੇਠ ਜੀਵਨ ਕੱਟ ਰਹੇ ਹਨ ਲੋਕ ਅਗਲੀ ਖ਼ਬਰ ਕੱਚੀਆਂ ਜ਼ਮੀਨਾਂ ਨੂੰ ਪੱਕਾ ਕਰਵਾਉਣ ਦੀ ਕਮੇਟੀ ਨਾਲ ਵਿਧਾਇਕ ਸਵਨਾ ਨੇ ਕੀਤੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।