ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਪਰਚਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਦੱਸਿਆ ਕਿ ਮਨਦੀਪ ਸਿੰਘ ਉਰਫ਼ ਬੱਬੂ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਪੱਤਰੇ ਵਾਲਾ ਜੋ ਨਸ਼ੇ ਵਾਲੇ ਕੈਪਸੂਲ ਵੇਚਣ ਦਾ ਆਦੀ ਹੈ | ਜਿਸ ਦੇ ਖ਼ਿਲਾਫ਼ ਸੈਫ ਪੰਜਾਬ ਸਬੰਧੀ ਕੰਪਲੇਂਟ ਹੈ, ਉਹ ਆਪਣੇ ਪਿੰਡ ਪੱਤਰੇ ਵਾਲਾ ਤੋਂ ਲਿੰਕ ਸੜਕ ਤੋਂ ਘੱਲੂ ਨੂੰ ਨਸ਼ਾ ਵੇਚਣ ਸਬੰਧੀ ਪੈਦਲ ਆ ਰਿਹਾ ਹੈ | ਸੂਚਨਾਂ ਦਰੁਸਤ ਹੋਣ 'ਤੇ ਉਨ੍ਹਾਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 320 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ, ਜਿਸ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਗਿਆ |