22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਅਕਾਲ ਅਕੈਡਮੀ 'ਚ ਕੁਇਜ਼ ਮੁਕਾਬਲੇ ਕਰਵਾਏ

ਅਜੀਤ ਡੈਸਕ 16-07-2025
ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਕਲਗੀਧਰ ਟਰੱਸਟ ਬੜੂ ਸਾਹਿਬ ਵਿੱਦਿਅਕ ਸੰਸਥਾ ਅਧੀਨ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਲੋਂ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਮੇਂ ਸਮੇਂ ਸਿਰ ਪ੍ਰੋਗਰਾਮ ਉਲੀਕੇ ਜਾਂਦੇ ਹਨ | ਜਿਸ ਦੇ ਤਹਿਤ ਹੁਣ ਗਣਿਤ ਵਿਭਾਗ ਗਿਆਨ ਵਰਧਕ ਗਣਿਤਕ 'ਚ ਮੁਕਾਬਲਾ ਕਰਵਾਇਆ ਗਿਆ | ਇਹ ਪ੍ਰੋਗਰਾਮ ਗਣਿਤ ਵਿਭਾਗ ਦੇ ਇੰਚਾਰਜ ਸੋਨਾਲੀ ਦੀ ਨਿਗਰਾਨੀ ਹੇਠ ਕਰਵਾਇਆ ਗਿਆ | ਮੁਕਾਬਲੇ ਵਿਚ ਨਰਸਰੀ ਤੋਂ ਲੈ ਕੇ 11ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ | ਕੁਇਜ਼ ਮੁਕਾਬਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਆਲੋਚਨਾਤਮਿਕ ਸੋਚ, ਤਰਕਸ਼ਕਤੀ ਤੇ ਸੰਖਿਆਤਮਿਕ ਹੁਨਰਾਂ ਨੂੰ ਉਭਾਰਨਾ ਸੀ | ਵਿਦਿਆਰਥੀਆਂ ਨੇ ਆਪਣੇ-ਆਪਣੇ ਹਾਊਸ ਦੀ ਨੁਮਾਇੰਦਗੀ ਕਰਦਿਆਂ ਪ੍ਰਸ਼ਨਾਂ ਦੇ ਜਵਾਬ ਦਿੱਤੇ ਤੇ ਬੁੱਧੀਮੱਤਾ ਦਾ ਪ੍ਰਦਰਸ਼ਨ ਕੀਤਾ | ਇਸ ਸੰਬੰਧੀ ਅਕਾਲ ਅਕੈਡਮੀ ਥੇਹ ਕਲੰਦਰ ਦੇ ਪਿ੍ੰਸੀਪਲ ਗੁਰਜੀਤ ਕੌਰ ਸਿੱਧੂ ਨੇ ਮੁਕਾਬਲੇ ਦੌਰਾਨ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਨੌਜਵਾਨ ਮਨਾਂ ਵਿਚ ਵਿਗਿਆਨਕ ਦਿ੍ਸ਼ਟੀਕੋਣ ਅਤੇ ਗਣਿਤ ਪ੍ਰਤੀ ਰੁਚੀ ਨੂੰ ਵਧਾਉਂਦੇ ਹਨ |
ਪਿਛਲੀ ਖ਼ਬਰ ਥਾਣਾ ਮੁਖੀ ਬਰਾੜ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਅਗਲੀ ਖ਼ਬਰ ਪ੍ਰੋ. ਕਸ਼ਮੀਰ ਲੂਣਾ ਦੀ ਰਚਿਤ ਹਿੰਦੀ ਨਾਟਕ 'ਜਨਕ' ਦਾ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।