22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਥਾਣਾ ਮੁਖੀ ਬਰਾੜ ਵਲੋਂ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ

ਅਜੀਤ ਡੈਸਕ 16-07-2025
ਗੁਰੂਹਰਸਹਾਏ, 15 ਜੁਲਾਈ (ਕਪਿਲ ਕੰਧਾਰੀ)-ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਤੇ ਐੱਸ.ਐੱਸ.ਪੀ ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਬ ਡਵੀਜ਼ਨ ਗੁਰੂਹਰਸਹਾਏ ਦੇ ਡੀ.ਐੱਸ.ਪੀ ਸਤਨਾਮ ਸਿੰਘ ਦੀ ਅਗਵਾਈ ਹੇਠ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਵਲੋਂ ਨਸ਼ੇ ਤੇ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਉਸੇ ਦੇ ਤਹਿਤ ਅੱਜ ਉਨ੍ਹਾਂ ਵਲੋਂ ਵਿਸ਼ੇਸ਼ ਨਾਕੇਬੰਦੀ ਕਰਕੇ ਜਿੱਥੇ ਵਾਹਨਾਂ ਦੀ ਬਾਰੀਕੀ ਦੇ ਨਾਲ ਚੈਕਿੰਗ ਕੀਤੀ ਗਈ, ਉੱਥੇ ਹੀ ਵਾਹਨਾਂ ਦੇ ਚਲਾਨ ਵੀ ਕੀਤੇ ਗਏ | ਗੱਲਬਾਤ ਕਰਦੇ ਹੋਏ ਥਾਣਾ ਮੁਖੀ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਕਰੀਬ ਇਕ ਮਹੀਨੇ ਤੋਂ ਕਈ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਵਿਚ ਭੇਜ ਦਿੱਤਾ ਹੈ | ਉਨ੍ਹਾਂ ਨੇ ਨਸ਼ਾ ਸਮਗਲਰਾਂ ਤੇ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਜਾਂ ਤਾਂ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ |
ਪਿਛਲੀ ਖ਼ਬਰ ਹਰਮਨਜੀਤ ਸਿੰਘ ਗਿੱਲ ਸੋਸ਼ਲ ਮੀਡੀਆ ਵਿੰਗ ਦੇ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਅਕਾਲ ਅਕੈਡਮੀ 'ਚ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।