22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨਸ਼ੇ 'ਚ ਧੁੱਤ ਪਏ 3 ਕਾਰ ਸਵਾਰ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

ਅਜੀਤ ਡੈਸਕ 16-07-2025
ਫ਼ਾਜ਼ਿਲਕਾ, 15 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈਖੇੜਾ ਪੁਲਿਸ ਨੇ ਨਸ਼ੇ ਦੀ ਹਾਲਤ 'ਚ ਬੇਸੁੱਧ ਕਾਰ ਵਿਚ ਪਏ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਖੂਈਖੇੜਾ ਦੇ ਐੱਸ.ਐੱਚ.ਓ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਸ਼ਤੀਰਵਾਲਾ ਮੋੜ 'ਤੇ ਸੜਕ ਦੇ ਨਾਲ ਇਕ ਕਾਰ ਦੇ ਵਿਚ ਤਿੰਨ ਨਸ਼ੇੜੀ ਬੈਠੇ ਹੋਏ ਹਨ | ਜਿਨ੍ਹਾਂ ਕੋਲੋਂ ਨਸ਼ਾ ਬਰਾਮਦ ਕੀਤਾ ਜਾ ਸਕਦਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਮੌਕੇ 'ਤੇ ਜਾ ਕੇ ਛਾਪੇਮਾਰੀ ਕੀਤੀ ਤਾਂ ਕਾਰ ਵਿਚ ਸਵਾਰ ਅਸ਼ਵਨੀ ਕੁਮਾਰ ਪੁੱਤਰ ਅਸ਼ੋਕ ਕੁਮਾਰ, ਮਨੀਸ਼ ਕੁਮਾਰ ਪੁੱਤਰ ਰਾਜਪਾਲ ਵਾਸੀ ਰਾਧਾ ਸੁਆਮੀ ਕਾਲੋਨੀ, ਸੁਨੀਲ ਕੁਮਾਰ ਪੁੱਤਰ ਓਮ ਪ੍ਰਕਾਸ਼ ਵਾਸੀ ਨੇੜੇ ਦਾਣਾ ਮੰਡੀ ਨੂੰ ਗਿ੍ਫ਼ਤਾਰ ਕਰ ਲਿਆ | ਜਿਨ੍ਹਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ | ਥਾਣਾ ਖੂਈਖੇੜਾ ਨੇ ਦੱਸਿਆ ਕਿ ਹੋਸ਼ ਆਉਣ 'ਤੇ ਹੀ ਇਨ੍ਹਾਂ ਤੋਂ ਪੁਰੀ ਤਰ੍ਹਾਂ ਪੁੱਛਗਿੱਛ ਕੀਤੀ ਜਾਵੇਗੀ | ਇਨ੍ਹਾਂ ਪਾਸੋਂ ਹੋਰ ਸਨਸਨੀ ਖੇਜ ਪ੍ਰਗਟਾਵੇ ਹੋਣ ਦੀ ਆਸ ਹੈ |
ਪਿਛਲੀ ਖ਼ਬਰ ਨੌਜਵਾਨ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਵਿਆਹੁਤਾ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ ਤੇ ਜੇਠ ਵਿਰੁੱਧ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।