22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਨੌਜਵਾਨ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 16-07-2025
ਅਬੋਹਰ, 15 ਜੁਲਾਈ (ਸੁਖਜੀਤ ਸਿੰਘ ਬਰਾੜ) -ਉਪ-ਮੰਡਲ ਅਧੀਨ ਪੈਂਦੇ ਪਿੰਡ ਖੂਈਆ ਸਰਕਾਰ ਪੁਲਿਸ ਵਲੋਂ ਵੱਡੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਹੌਲਦਾਰ ਲਵਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਦਾਨੇਵਾਲਾ ਵੱਲ ਗਸ਼ਤ 'ਤੇ ਜਾ ਰਹੇ ਸਨ | ਇਸ ਦੌਰਾਨ ਇਕ ਮੋਨਾ ਨੌਜਵਾਨ ਸੜਕ ਕਿਨਾਰੇ ਪੀਲੇ ਰੰਗ ਦਾ ਗੱਟਾ ਰੱਖ ਕੇ ਬੈਠਾ ਸੀ, ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ | ਜਦੋਂ ਉਸ ਨੂੰ ਗਿ੍ਫ਼ਤਾਰ ਕਰਕੇ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਸ ਦੇ ਗੱਟੇ 'ਚੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਗਈ | ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਗੁਰਲਾਲ ਸਿੰਘ ਉਰਫ਼ ਲਾਲੀ ਪੁੱਤਰ ਗੁਰਵਿੰਦਰ ਸਿੰਘ ਵਾਸੀ ਪਿੰਡ ਤੂਤਵਾਲਾ ਵਜੋਂ ਹੋਈ | ਥਾਣਾ ਪੁਲਿਸ ਵਲੋਂ ਕਾਬੂ ਕੀਤੇ ਗਏ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ |
ਪਿਛਲੀ ਖ਼ਬਰ ਮਾਤਾ ਬਿਮਲਾ ਦੇਵੀ ਜੈਮਲਵਾਲਾ ਨੂੰ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਨਸ਼ੇ 'ਚ ਧੁੱਤ ਪਏ 3 ਕਾਰ ਸਵਾਰ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।