13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਡੀ.ਟੀ.ਐੱਫ ਫ਼ਾਜ਼ਿਲਕਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 17-07-2025
ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਆਪਣੇ 3 ਸਾਲਾਂ ਤੋਂ ਜ਼ਿਆਦਾ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਕਿਸੇ ਵਰਗ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਹੱਲ ਨਹੀਂ ਕਰ ਸਕੀ | ਹੁਣ ਤੱਕ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਕਿਸੇ ਮਸਲੇ 'ਤੇ ਸੁਹਿਰਦ ਨਜ਼ਰ ਨਹੀਂ ਆਈ | ਮੁਲਾਜ਼ਮ ਵਰਗ 'ਚੋਂ ਸਮਾਜ ਨੂੰ ਸੇਧ ਦੇਣ ਵਾਲੇ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵੀ ਇਹ ਵਾਜਬ ਹੱਲ ਨਹੀਂ ਕਰ ਸਕੇ, ਸਗੋਂ ਅਧਿਆਪਕ ਵਰਗ ਪੰਜਾਬ ਸਰਕਾਰ ਤੇ ਅਫ਼ਸਰਸ਼ਾਹੀ ਦੇ ਗ਼ਲਤ ਫ਼ੈਸਲਿਆਂ ਕਰਕੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਵਿਚ ਲਏ ਫ਼ੈਸਲਾ ਅਨੁਸਾਰ 5178 ਅਧਿਆਪਕਾਂ (ਨਾਨ-ਪਟੀਸ਼ਨਰਜ਼) ਨੂੰ ਪਰਖ ਸਮੇਂ ਦੇ ਪੂਰੀ ਤਨਖ਼ਾਹ ਅਨੁਸਾਰ ਬਕਾਏ ਜਾਰੀ ਕਰਨ ਵਿਚ ਹੋ ਰਹੀ ਦੇਰੀ ਲਈ ਅੱਜ ਸਾਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਰੋਸ ਪੱਤਰ ਦਿੱਤੇ ਜਾ ਰਹੇ ਹਨ | ਇਸੇ ਲੜੀ ਤਹਿਤ ਜ਼ਿਲ੍ਹਾ ਫ਼ਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਸਾਥੀਆਂ ਸਮੇਤ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਕੇ ਰੋਸ ਪੱਤਰ ਦਿੱਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ,ਜ਼ਿਲ੍ਹਾ ਪੈੱ੍ਰਸ ਸਕੱਤਰ ਹਰੀਸ਼ ਕੁਮਾਰ ਅਤੇ 5178 ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬੇਅੰਤ ਘੋਗਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਵਲੋਂ 26 ਫਰਵਰੀ 2025 ਨੂੰ ਸਪੀਕਿੰਗ ਆਰਡਰ ਜਾਰੀ ਕਰਦੇ ਹੋਏ 5178 ਅਧਿਆਪਕਾਂ ਨੂੰ ਪ੍ਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ | ਮੰਗਾਂ ਅਗਲੇ ਇੱਕ ਹਫ਼ਤੇ ਵਿਚ ਹੱਲ ਨਾ ਹੋਣ ਦੀ ਸੂਰਤ ਵਿਚ ਆਗੂਆਂ ਨੇ ਚੇਤਾਵਨੀ ਦਿੱਤੀ ਕਿ 5178 ਅਧਿਆਪਕਾਂ ਦੇ ਬਕਾਏ ਜਾਰੀ ਕਰਨ ਸਮੇਂ ਅਧਿਆਪਕਾਂ ਦੇ ਬਾਕੀ ਪ੍ਰਮੁੱਖ ਮਾਮਲੇ ਹੱਲ ਨਾ ਹੋਣ 'ਤੇ 5 ਅਗਸਤ ਨੂੰ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਦੇ ਦਫ਼ਤਰ 'ਮਾਸ ਡੈਪੂਟੇਸ਼ਨ' ਦੇ ਰੂਪ ਵਿਚ ਪਹੁੰਚਣ ਅਤੇ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਰਕਾਰੀ ਸਮਾਗਮ ਦੇ ਸਮਾਂਤਰ ਸੂਬਾਈ ਐਕਸ਼ਨ ਵੀ ਕੀਤਾ ਜਾਵੇਗਾ | ਇਸ ਮੌਕੇ ਡੀ ਟੀ ਐੱਫ ਦੇ ਨੋਰੰਗ ਲਾਲ, ਬਲਜਿੰਦਰ ਗਰੇਵਾਲ, ਧੀਰਜ ਮਿਗਲਾਨੀ,ਸੀਤਾ ਰਾਮ,ਵਿਕਰਮ ਕੌੜਿਆਂ ਵਾਲੀ, ਰਮੇਸ਼ ਸੁਧਾ, ਓਮ ਪ੍ਰਕਾਸ਼,ਪਰਿਕਸ਼ਿਤ, ਸੁਭਾਸ਼ ਕੌੜਿਆਂ ਵਾਲੀ,ਅੰਕੁਸ਼ ਸੁਧਾ ਅਤੇ 5178 ਜਥੇਬੰਦੀ ਤੋਂ ਮਹਿੰਦਰ ਸਿੰਘ, ਪਰਮਜੀਤ ਕੁਮਾਰ, ਸੰਦੀਪ ਕੁਮਾਰ, ਕਰਮਜੀਤ ਸਿੰਘ, ਸਵਰਨ ਸਿੰਘ, ਪਿ੍ੰਸ ਕੰਬੋਜ, ਪ੍ਰਵੀਨ ਕੁਮਾਰ, ਕਿ੍ਸ਼ਨ ਲਾਲ, ਸੁਖਦੇਵ ਸਿੰਘ, ਵਿਕਾਸ ਕੰਬੋਜ,ਗੌਰਵ ਗਗਨੇਜਾ ਹਾਜ਼ਰ ਸਨ |
ਪਿਛਲੀ ਖ਼ਬਰ ਚਾਂਦ ਕੁਮਾਰ ਪੀਹਵਾਲ ਕਾਂਗਰਸ ਐੱਸ.ਸੀ.ਸੈੱਲ ਅਬੋਹਰ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮੁਹੱਲਾ ਰਾਠੌਰਾਂ ਵਾਲਾ 'ਚ ਡਾਕਟਰ ਵਲੋਂ ਖ਼ੁਦਕੁਸ਼ੀ, ਵਾਰਸਾਂ ਨੇ ਕੀਤਾ ਕਤਲ ਦਾ ਸ਼ੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।