ਅਬੋਹਰ, 16 ਜੁਲਾਈ (ਸੁਖਜੀਤ ਸਿੰਘ ਬਰਾੜ)-ਸੀਨੀਅਰ ਕਾਂਗਰਸ ਆਗੂ ਚਾਂਦ ਕੁਮਾਰ ਪੀਹਵਾਲ ਨੂੰ ਕਾਂਗਰਸ ਪਾਰਟੀ ਵਲੋਂ ਕਾਂਗਰਸ ਐੱਸ.ਸੀ.ਸੈੱਲ ਅਬੋਹਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਨਵ-ਨਿਯੁਕਤ ਹਲਕਾ ਪ੍ਰਧਾਨ ਚਾਂਦ ਕੁਮਾਰ ਪੀਹਵਾਲ ਨੇ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ ਤੇ ਐੱਸ.ਸੀ.ਭਾਈਚਾਰੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਕਾਂਗਰਸ ਪਾਰਟੀ ਨਾਲ ਜੋੜਨਗੇ ਤਾਂ ਕਿ 2027 ਵਿਚ ਸੂਬੇ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ |