ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ 6 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਡੱਬਵਾਲਾ ਕਲਾ ਤੋਂ ਪਿੰਡ ਮਾਹੂਆਣਾ ਬੋਦਲਾ ਵੱਲ ਆ ਰਹੀ ਸੀ ਤਾਂ ਪਿੰਡ ਮਾਹੂਆਣਾ ਬੋਦਲਾ ਵਲੋਂ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ | ਜੋ ਪੁਲਿਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਘਬਰਾ ਕੇ ਇਕਦਮ ਪਿੱਛੇ ਮੁੜਨ ਲੱਗਿਆ ਤਾਂ ਉਸ ਨੇ ਆਪਣੇ ਹੱਥ 'ਚ ਫੜਿਆ ਮੋਮੀ ਪਾਰਦਰਸ਼ੀ ਲਿਫ਼ਾਫ਼ਾ ਥੱਲੇ ਸੜਕ ਦੇ ਨਾਲ ਘਾਹ 'ਤੇ ਸੁੱਟ ਦਿੱਤਾ | ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀ ਦੀ ਪਹਿਚਾਣ ਗੁਰਮੀਤ ਸਿੰਘ ਵਾਸੀ ਟਿੱਬਾ ਬਸਤੀ ਮੰਡੀ ਅਰਨੀਵਾਲਾ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |