13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ 'ਚ ਔਰਤ ਕਾਬੂ, ਮੁਕੱਦਮਾ ਦਰਜ

ਅਜੀਤ ਡੈਸਕ 17-07-2025
ਜਲਾਲਾਬਾਦ, 16 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਥਾਣਾ ਅਮੀਰ ਖ਼ਾਸ ਦੀ ਪੁਲਿਸ ਵਲੋਂ ਇਕ ਔਰਤ ਨੂੰ ਹੈਰੋਇਨ ਦਾ ਸੇਵਨ ਕਰਨ ਦੇ ਦੋਸ਼ 'ਚ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਨਾਲ ਗਸ਼ਤ ਦੌਰਾਨ ਥਾਣਾ ਏਰੀਏ 'ਚ ਮੌਜੂਦ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਸੁਰਿੰਦਰ ਕੌਰ ਉਰਫ਼ ਸਿਮਰਨ ਪਤਨੀ ਮਨਜੀਤ ਸਿੰਘ ਵਾਸੀ ਕਮਰੇ ਵਾਲਾ ਜੋਕਿ ਨਸ਼ਾ ਕਰਨ ਦੀ ਆਦੀ ਹੈ ਤੇ ਅੱਜ ਵੀ ਢਾਣੀ ਭੰਡਾਰੀ ਵਾਲੀ ਤੋਂ ਪਿੱਛੇ ਦਰੋਗ਼ਾ ਨੂੰ ਜਾਂਦੀ ਲਿੰਕ ਸੜਕ ਦੇ ਚੁਰਸਤਾ ਤੋਂ ਥੋੜ੍ਹਾ ਅੱਗੇ ਬੈਠੀ ਸਿਲਵਰ ਪੰਨੀ 'ਤੇ ਨਸ਼ਾ ਕਰ ਰਹੀ ਹੈ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਹ ਰੰਗੇ ਹੱਥੀ ਕਾਬੂ ਆ ਸਕਦੀ ਹੈ, ਜਿਸ 'ਤੇ ਪੁਲਿਸ ਪਾਰਟੀ ਨੇ ਛਾਪੇਮਾਰੀ ਕਰਕੇ ਸੁਰਿੰਦਰ ਕੌਰ ਉਰਫ਼ ਸਿਮਰਨ ਨੂੰ ਇਕ ਲਾਈਟਰ, ਸਿਲਵਰ ਪੰਨੀ ਦੇ ਉੱਪਰ ਹੈਰੋਇਨ ਲੱਗੀ ਤੇ 10 ਰੁਪਏ ਵਾਲਾ ਨੋਟ ਸੜਿਆ ਹੋਇਆ ਸਣੇ ਕਾਬੂ ਕੀਤਾ ਗਿਆ ਹੈ | ਪੁਲਿਸ ਵਲੋਂ ਥਾਣਾ ਅਮੀਰ ਖ਼ਾਸ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਦੇ 2 ਨੌਜਵਾਨ ਕਾਬੂ ਅਗਲੀ ਖ਼ਬਰ ਹੈਰੋਇਨ ਸਮੇਤ ਇੱਕ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।