ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਦੇ 2 ਨੌਜਵਾਨਾਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਇੰਸਪੈਕਟਰ ਲੇਖ ਰਾਜ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਵਰੁਨ ਉਰਫ਼ ਮੰਨੂੰ ਵਾਸੀ ਸੀਤਾ ਰਾਮ ਮੰਦਰ ਵਾਲੀ ਗਲੀ ਜੱਟੀਆਂ ਮੁਹੱਲਾ ਫ਼ਾਜ਼ਿਲਕਾ ਤੇ ਵਿਸ਼ਾਲ ਉਰਫ਼ ਬੱਠਲ ਵਾਸੀ ਗਲੀ ਨੰਬਰ 1 ਰਾਧਾ ਸੁਆਮੀ ਕਾਲੋਨੀ ਫ਼ਾਜ਼ਿਲਕਾ ਹੈਰੋਇਨ ਪੀਣ ਅਤੇ ਵੇਚਣ ਦੇ ਆਦੀ ਹਨ | ਜੇਕਰ ਹੁਣੇ ਹੀ ਰੋਡ ਕੀਤਾ ਜਾਵੇ ਤਾਂ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਹੋ ਸਕਦੀ ਹੈ | ਪੁਲਿਸ ਨੇ ਰੇਡ ਕਰਕੇ ਦੋਵਾਂ ਨੂੰ ਚਿੱਟਾ ਪੀਂਦੇ 2 ਲਾਈਟਰ, 2 ਸਿਲਵਰ ਪੰਨੀ ਅਲੂਦ ਤੇ 10 ਰੁਪਏ ਦੇ ਕਰੰਸੀ ਨੋਟ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |