12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ

ਅਜੀਤ ਡੈਸਕ 17-07-2025
ਜਲਾਲਾਬਾਦ, 16 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਸਰਕਾਰੀ ਆਈ ਟੀ ਆਈ ਜਲਾਲਾਬਾਦ ਦੇ ਗੇਟ ਅੱਗੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ | ਜਾਣਕਾਰੀ ਦਿੰਦੇ ਹੋਏ ਯੂਨੀਅਨ ਆਗੂ ਅਮਰਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਪਾਲ ਸਿੰਘ, ਮਨਜੀਤ ਕੁਮਾਰ, ਗੁਰਲਾਭ ਸਿੰਘ ਸਮੇਤ ਹੋਰਾਂ ਨੇ ਦੱਸਿਆ ਕਿ ਸਰਕਾਰੀ ਆਈ ਟੀ ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਪਿਛਲੇ ਕਈ ਸਾਲਾਂ ਤੋਂ ਗੱਲਬਾਤ ਰਾਹੀਂ ਮਸਲੇ ਹੱਲ ਨਾ ਹੋਣ 'ਤੇ ਹੁਣ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਹੁਣ ਖੁੱਲ੍ਹ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਉਹ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ 'ਚ ਬਿਨ੍ਹਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖ਼ਾਹਾਂ ਸਿਰਫ਼ 15000 ਉੱਪਰ ਗਰੁੱਪ ਬੀ ਬਤੌਰ ਕਰਾਫ਼ਟ ਇੰਸਟਰਕਟਰ ਵਜੋਂ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ ਜਦਕਿ ਇਹੀ ਪੰਜਾਬ ਸਰਕਾਰ ਗਰੁੱਪ ਸੀ ਤੇ ਡੀ ਨੂੰ ਸਾਡੇ ਨਾਲੋਂ ਵੱਧ ਤਨਖ਼ਾਹਾਂ ਦੇ ਰਹੀ ਹੈ ਜੋ ਕਿ ਕਿਤੇ ਵੀ ਤਰਕਸੰਗਤ ਨਹੀਂ ਹੈ | ਇਸ ਤੋਂ ਇਲਾਵਾ ਸਾਨੂੰ ਕਿਸੇ ਵੀ ਕਿਸਮ ਦੀ ਛੁੱਟੀ ਨਹੀਂ ਦਿੱਤੀ ਜਾਂਦੀ, ਨਾ ਹੀ ਕੋਈ ਬਦਲੀ ਕਰਵਾਉਣ ਦਾ ਅਧਿਕਾਰ ਹੈ, ਨਾ ਹੀ ਕੋਈ ਸਰਵਿਸ ਬੁੱਕ ਲਗਾਈ ਗਈ ਹੈ ਤੇ ਨਾ ਹੀ ਕੋਈ ਸਾਲਾਨਾ ਇੰਕਰੀਮੈਂਟ ਹੈ | ਇੱਥੋਂ ਤੱਕ ਲੇਡੀਜ਼ ਲਈ ਜਣੇਪਾ ਛੁੱਟੀ ਤੱਕ ਦਾ ਅਧਿਕਾਰ ਨਹੀਂ ਹੈ ਜੋ ਕਿ ਇਹ ਪੰਜਾਬ ਸਰਕਾਰ ਲਈ ਸ਼ਰਮਨਾਕ ਗੱਲ ਹੈ | ਅਸੀਂ ਗੱਲਬਾਤ ਰਾਹੀਂ ਪਿਛਲੇ 3 ਸਾਲਾਂ ਤੋਂ 40-50 ਮੁੱਖ ਮੰਤਰੀ ਦਫ਼ਤਰ ਦੇ ਗੇੜੇ ਮਾਰੇ ਕਿ ਸ਼ਾਇਦ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਸਮਾਂ ਮਿਲ ਜਾਵੇ ਪਰ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਵੀ ਪਹਿਲੇ ਮੁੱਖ ਮੰਤਰੀਆਂ ਦੀ ਤਰ੍ਹਾਂ ਹੀ ਨਿਕਲੇ ਇੱਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ | ਅਸੀਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਬਹੁਤ ਸਖ਼ਤ ਮਿਹਨਤ ਕੀਤੀ ਸੀ ਕਿ ਇਹ ਸਰਕਾਰ ਸਾਡਾ ਕੁੱਝ ਕਰੇਗੀ ਪਰ ਸਾਡੇ ਹੱਥ ਪਹਿਲਿਆਂ ਵਾਂਗ ਨਿਰਾਸ਼ਾ ਹੀ ਹੱਥ ਲੱਗੀ ਹੈ |
ਪਿਛਲੀ ਖ਼ਬਰ ਸਿੰਗਾਪੁਰ ਮਾਸਟਰ ਅਥਲੀਟ ਖੇਡਾਂ 'ਚ ਅਬੋਹਰ ਦੇ 2 ਖਿਡਾਰੀਆਂ ਨੇ ਸੋਨੇ ਦੇ ਤਗਮੇ ਜਿੱਤੇ ਅਗਲੀ ਖ਼ਬਰ ਇਸਲਾਮ ਵਾਲਾ ਪਿੰਡ ਦੀ ਫਿਰਨੀ ਪੱਕੀ ਨਾ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।