ਅਬੋਹਰ, 16 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)- ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਅਬੋਹਰ ਦਾ ਬੀ.ਏ. ਭਾਗ ਤੀਜਾ ਦੇ ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਬਾਰੇ ਕਾਲਜ ਪਿ੍ੰਸੀਪਲ ਡਾ.ਰੁਪਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ ਭਾਗ ਤੀਜਾ ਦੇ ਸਮੈਸਟਰ ਛੇਵੇਂ ਦੇ ਨਤੀਜਿਆਂ 'ਚ ਕਾਲਜ ਵਿਦਿਆਰਥਣ ਪ੍ਰਵੀਨ ਕੌਰ ਪੁੱਤਰੀ ਕੁਲਵਿੰਦਰ ਸਿੰਘ ਨੇ 77 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚਾੋ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਜਦ ਕਿ ਕਾਲਜ ਵਿਦਿਆਰਥਣ ਮਨੀਸ਼ਾ ਰਾਣੀ ਪੁੱਤਰੀ ਓਮ ਪ੍ਰਕਾਸ਼ ਨੇ 76.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਦੂਸਰਾ ਤੇ ਵਿਦਿਆਰਥਣ ਦੱਸ਼ੂ ਪੁੱਤਰੀ ਕਿ੍ਸ਼ਨ ਲਾਲ ਨੇ 76 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਦਾ ਨਤੀਜਾ ਸੋ ਫ਼ੀਸਦੀ ਰਿਹਾ | ਇਸ ਮੌਕੇ 'ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਸੰਧੂ ਤੇ ਸਕੱਤਰ ਬਲਕਰਨ ਸਿੰਘ ਬਰਾੜ ਸਮੇਤ ਸਮੁੱਚੀ ਕਾਲਜ ਪ੍ਰਬੰਧਕੀ ਕਮੇਟੀ ਨੇ ਇਸ ਖ਼ੁਸ਼ੀ ਨੂੰ ਪ੍ਰਗਟ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ.ਰੁਪਿੰਦਰ ਕੌਰ, ਸਮੇਤ ਸਮੂਹ ਕਾਲਜ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ |