ਫ਼ਾਜ਼ਿਲਕਾ, 16 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਨਸ਼ੀਲੇ ਕੈਪਸੂਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਰਾਜ ਸਿੰਘ ਵਾਸੀ ਪਿੰਡ ਛਾਂਗਾ ਰਾਏ ਉਤਾੜ ਹਾਲ ਆਬਾਦ ਮੌਜਮ ਨਸ਼ੇ ਵੇਚਣ ਦਾ ਆਦੀ ਹੈ | ਪੁਲਿਸ ਨੇ ਰੇਡ ਕਰਕੇ ਉਸ ਨੂੰ 150 ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕਰ ਲਿਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |