12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬੱਲੂਆਣਾ ਸਰਕਾਰੀ ਸਕੂਲ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਭਾਸ਼ਨ ਮੁਕਾਬਲਾ ਕਰਵਾਇਆ

ਅਜੀਤ ਡੈਸਕ 17-07-2025
ਅਬੋਹਰ, 16 ਜੁਲਾਈ (ਵਿਵੇਕ ਹੂੜੀਆ)-ਕਿ੍ਸ਼ੀ ਵਿਗਿਆਨ ਕੇਂਦਰ ਫ਼ਾਜ਼ਿਲਕਾ, ਸੀ.ਆਈ.ਐਫ.ਟੀ ਅਬੋਹਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲੂਆਣਾ 'ਚ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ 'ਤੇ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਇਆ | ਇਸ ਮੌਕੇ 'ਤੇ ਪੋਸਟਰ ਮੇਕਿੰਗ ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ 100 ਤੋਂ ਵੱਧ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਦੇ ਨੁਕਸਾਨ ਤੇ ਇਸ ਦੇ ਵਿਕਲਪ ਹੱਲਾਂ ਬਾਰੇ ਜਾਣੂ ਕਰਵਾਉਣਾ ਸੀ | ਵਿਦਿਆਰਥੀਆਂ ਨੇ ਰੰਗੀਨ ਪੋਸਟਰਾਂ ਤੇ ਪ੍ਰਭਾਵਸ਼ਾਲੀ ਭਾਸ਼ਣਾਂ ਰਾਹੀਂ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੀ ਮਹੱਤਤਾ ਨੂੰ ਉਜਾਗਰ ਕੀਤਾ | ਕੇ.ਵੀ.ਕੇ ਦੇ ਖੇਤੀਬਾੜੀ ਮਾਹਿਰ ਡਾ.ਕਿਸ਼ਨ ਪਟੇਲ, ਰਾਜੇਸ਼ ਕੁਮਾਰ, ਡਾ. ਪ੍ਰਕਾਸ਼ ਗੁਰਜਰ ਤੇ ਸਕੂਲ ਪਿ੍ੰਸੀਪਲ ਬਾਬੂ ਸਿੰਘ ਧਾਲੀਵਾਲ, ਚੰਦਰਸ਼ੇਖਰ, ਸੁਕਨ ਵੇਦ, ਗੁਰਜੀਤ ਸਿੰਘ, ਪਿ੍ੰਸ ਕੰਬੋਜ ਅਤੇ ਹੋਰ ਅਧਿਆਪਕਾਂ ਨੇ ਜੇਤੂਆਂ ਨੂੰ ਇਨਾਮ ਵੰਡੇ ਤੇ ਬੱਚਿਆਂ ਨੂੰ ਆਪਣੇ ਪਰਿਵਾਰ ਤੇ ਸਮਾਜ ਵਿਚ ਇਸ ਵਿਸ਼ੇ 'ਤੇ ਜਾਗਰੂਕਤਾ ਫੈਲਾਉਣ ਦਾ ਸੁਨੇਹਾ ਦਿੱਤਾ | ਇਸ ਤਰ੍ਹਾਂ, ਇਸ ਪ੍ਰੋਗਰਾਮ ਨੇ ਨਾ ਸਿਰਫ਼ ਵਿਦਿਆਰਥੀਆਂ ਨੂੰ ਇੱਕ ਰਚਨਾਤਮਿਕ ਪਲੇਟਫ਼ਾਰਮ ਪ੍ਰਦਾਨ ਕੀਤਾ ਬਲਕਿ ਭਵਿੱਖ 'ਚ ਵਾਤਾਵਰਨ ਸੰਭਾਲ ਲਈ ਵੀ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਅਬੋਹਰ ਤਹਿਸੀਲ ਕੰਪਲੈਕਸ 'ਚ ਬਣਿਆ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਖੱੁਲ੍ਹੇਗਾ ਅਗਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।