11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੇ ਕਈ ਗੁਰਦੁਆਰਾ ਪ੍ਰਬੰਧਕਾਂ ਤੇ ਸੰਸਥਾਵਾਂ ਨੂੰ ਭੇਜੀ ਵਿੱਤੀ ਸਹਾਇਤਾ

ਅਜੀਤ ਡੈਸਕ 17-07-2025
ਅਬੋਹਰ, 16 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)- ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਅਬੋਹਰ ਦੇ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਦੀ ਸਿਫ਼ਾਰਸ਼ ਤੇ ਗੁਰਵਿੰਦਰ ਸਿੰਘ ਵਿਪਨ ਦੇ ਯਤਨਾਂ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਇਲਾਕੇ ਦੇ ਕਈ ਗੁਰਦੁਆਰਾ ਪ੍ਰਬੰਧਕਾਂ ਤੇ ਸੰਸਥਾਵਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਗਏ | ਜਿਸ ਤਹਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਲਈ 25 ਹਜ਼ਾਰ, ਗੁਰਦੁਆਰਾ ਬਾਬਾ ਦੀਪ ਸਿੰਘ ਲਈ 50 ਹਜ਼ਾਰ, ਗੁਰਦੁਆਰਾ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੁੰਦਰ ਨਗਰੀ ਲਈ 25 ਹਜ਼ਾਰ, ਗੁਰਦੁਆਰਾ ਸ੍ਰੀ ਗੁਰੂ ਨਾਨਕ ਪ੍ਰਕਾਸ਼ ਅਨੰਦ ਨਗਰ ਲਈ 20 ਹਜ਼ਾਰ, ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਲਈ 25 ਹਜ਼ਾਰ, ਸ੍ਰੀ ਗੁਰੂ ਤੇਗ਼ ਬਹਾਦਰ ਸੇਵਾ ਸੁਸਾਇਟੀ ਲਈ 20 ਹਜ਼ਾਰ, ਗੁਰਦੁਆਰਾ ਸਿੰਘ ਸਭਾ ਮਟੀਲੀ ਨੂੰ 25 ਹਜ਼ਾਰ ਰੁਪਏ, ਗੁਰਦੁਆਰਾ ਪਿੰਡ ਰਾਮਸਰਾ ਨੂੰ 25 ਹਜ਼ਾਰ ਰੁਪਏ, ਗੁਰਦੁਆਰਾ ਪਿੰਡ ਝੁਰੜ ਖੇੜਾ ਨੂੰ 25 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਤੇ ਧਰਮ ਪ੍ਰਚਾਰ ਕਮੇਟੀ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਵਲੋਂ ਗੁਰਦੁਆਰਾ ਸ਼੍ਰੀ ਦਮਦਮਾ ਸਾਹਿਬ ਵਿਖੇ ਪ੍ਰਬੰਧਕਾਂ ਨੂੰ ਦਿੱਤੇ ਗਏ | ਜ਼ਿਕਰਯੋਗ ਹੈ ਕਿ ਬੀਤੇ ਸਮੇਂ ਅਬੋਹਰ ਤੇ ਆਸ ਪਾਸ ਦੇ ਪਿੰਡਾਂ ਦੇ ਗੁਰਦੁਆਰਿਆਂ ਤੇ ਸੰਸਥਾਵਾਂ ਨੂੰ ਜਥੇਦਾਰ ਕੌਰ ਸਿੰਘ ਦੀ ਸਿਫ਼ਾਰਸ਼ ਹੇਠਾਂ ਹਰਮੋਨੀਅਮ, ਤਬਲੇ ਸੈੱਟ, ਗੁਰਬਾਣੀ ਦੇ ਗੁਟਕੇ, ਲਾਇਬ੍ਰੇਰੀਆਂ, ਲਿਟਰੇਚਰ, ਗਤਕਾ ਕਿੱਟਾਂ ਤੇ ਕੈਂਸਰ ਪੀੜਤਾਂ ਨੂੰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿੱਤੀ ਸਹਾਇਤਾ ਦਿੱਤੀ ਗਈ ਹੈ | ਇਸ ਦੌਰਾਨ ਜਥੇਦਾਰ ਕੌਰ ਸਿੰਘ ਨੇ ਕਿਹਾ ਕਿ ਕਿਸੇ ਵੀ ਗੁਰੂ ਘਰ ਜਾਂ ਸੰਸਥਾਵਾਂ ਨੂੰ ਕੋਈ ਗੁਰੂ ਘਰਾਂ ਲਈ ਸਮਾਨ ਜਾਂ ਸਹਾਇਤਾ ਦੀ ਲੋੜ ਹੈ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਤਿਆਰ-ਬਰ-ਤਿਆਰ ਹੈ ਤੇ ਇਲਾਕੇ 'ਚ ਧਰਮ ਪ੍ਰਚਾਰ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਸਮਾਪਤੀ 'ਤੇ ਸਮੂਹ ਸੰਸਥਾਵਾਂ ਵਲੋਂ ਜਥੇਦਾਰ ਕੌਰ ਸਿੰਘ, ਗੁਰਵਿੰਦਰ ਸਿੰਘ ਵਿਪਨ ਤੇ ਗੁਰਪ੍ਰੀਤ ਸਿੰਘ ਦਾ ਦਸਤਾਰਾਂ ਭੇਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਅਮਰੀਕ ਸਿੰਘ ਕਿੱਕਰ ਖੇੜਾ, ਭੁਪਿੰਦਰ ਸਿੰਘ ਕਿੱਕਰ ਖੇੜਾ, ਜਥੇਦਾਰ ਮੱਖਣ ਸਿੰਘ, ਸਿਮਰਨਜੀਤ ਸਿੰਘ, ਜਸਪਾਲ ਸਿੰਘ, ਇਕਬਾਲ ਸਿੰਘ, ਰਾਗੀ ਸੁਰਜੀਤ ਸਿੰਘ, ਵਿਸ਼ਵਜੀਤ ਸਿੰਘ, ਅਮਿੱਤ ਚਰਾਇਆ, ਬੀਬੀ ਸੁਰਿੰਦਰ ਕੌਰ, ਚਰਨ ਸਿੰਘ, ਬੇਅੰਤ ਕੌਰ, ਅਵਤਾਰ ਸਿੰਘ ਕਾਲੜਾ, ਟਹਿਲ ਸਿੰਘ, ਰਾਣਾ ਸਿੰਘ, ਹਰਸ਼ਰਨ ਸਿੰਘ ਬੇਦੀ, ਸੁਖਜਿੰਦਰ ਸਿੰਘ ਰਾਜਨ, ਪਰਮਿੰਦਰ ਸਿੰਘ ਗਿੱਲ, ਗੁਰਦਾਸ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਬੁਰਜ ਮੁਹਾਰ ਵਿਖੇ ਸੈਮੀਨਾਰ ਅਗਲੀ ਖ਼ਬਰ ਮਾਂ ਤੇ ਬੱਚੇ ਦੀ ਸੁਰੱਖਿਆ ਲਈ ਮਨਾਇਆ ਮਮਤਾ ਦਿਵਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।