11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪਿੰਡ ਬੁਰਜ ਮੁਹਾਰ ਵਿਖੇ ਸੈਮੀਨਾਰ

ਅਜੀਤ ਡੈਸਕ 17-07-2025
ਅਬੋਹਰ, 16 ਜੁਲਾਈ (ਤੇਜਿੰਦਰ ਸਿੰਘ ਖ਼ਾਲਸਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਹਲਕਾ ਬੱਲੂਆਣਾ ਦੇ ਪਿੰਡ ਬੁਰਜ ਮੁਹਾਰ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਦੌਰਾਨ ਬੁਲਾਰਿਆਂ ਨੇ ਦੱਸਿਆ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪੰਜਾਬ ਸਰਕਾਰ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕੋਈ ਨਸ਼ਾ ਪੀੜਤ ਹੈ ਤੇ ਇਲਾਜ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਬਣੇ ਨਸ਼ਾ ਮੁਕਤੀ ਕੇਂਦਰ 'ਚ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ | ਇਲਾਜ ਕਰਵਾਉਣ ਵਾਲੇ ਦੀ ਪਹਿਚਾਣ ਵੀ ਗੁਪਤ ਰੱਖੀ ਜਾਂਦੀ ਹੈ | ਇਸ ਮੌਕੇ 'ਤੇ ਪਿੰਡ ਵਾਸੀਆਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਦੇ ਹੋਏ ਨਸ਼ਾ ਨਾਲ ਕਰਨ ਤੇ ਨਸ਼ਾ ਤਸਕਰਾਂ ਖ਼ਿਲਾਫ਼ ਲਾਮਬੰਦ ਹੋਣ ਲਈ ਸਹੁੰ ਵੀ ਚੁਕਾਈ ਗਈ | ਇਸ ਮੌਕੇ ਬੀ.ਡੀ.ਪੀ.ਓ ਦਫ਼ਤਰ ਵਲ਼ੋਂ ਮਨਿੰਦਰ ਸਿੰਘ ਏ.ਪੀ.ਓ, ਸੁਨੀਤਾ ਰਾਣੀ ਪੰਚਾਇਤ ਸਕੱਤਰ, ਦਲੀਪ ਕੁਮਾਰ ਜੀ.ਆਰ.ਐੱਸ, ਬਲਜੀਤ ਸਿੰਘ ਚੱਕ ਰਾਧੇ ਵਾਲਾ ਸਰਕਲ ਪ੍ਰਧਾਨ, ਵੀਰਪਾਲ ਕੌਰ ਸਰਪੰਚ, ਰਾਜ ਕੁਮਾਰ ਪੰਚ, ਕਾਮਰੇਡ ਜੱਸ ਰਾਮ, ਹਰਚਰਨ ਸਿੰਘ ਟੋਨਾ ਪੰਚ, ਲਖਵੀਰ ਸਿੰਘ ਪੰਚ, ਗੁਲਜੀਤ ਸਿੰਘ ਬਰਾੜ, ਕੁਲਦੀਪ ਸਿੰਘ ਬਰਾੜ, ਮਲਕੀਤ ਸਿੰਘ ਬਰਾੜ, ਜਗਜੀਤ ਸਿੰਘ ਸਾਬਕਾ ਸਰਪੰਚ, ਧਰਮਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੀ.ਏ.ਯੂ. ਨੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੇ ਛਿੜਕਾਅ ਬਾਰੇ ਜ਼ਰੂਰੀ ਸਿਫ਼ਾਰਸ਼ਾਂ ਕੀਤੀਆਂ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਇਲਾਕੇ ਦੇ ਕਈ ਗੁਰਦੁਆਰਾ ਪ੍ਰਬੰਧਕਾਂ ਤੇ ਸੰਸਥਾਵਾਂ ਨੂੰ ਭੇਜੀ ਵਿੱਤੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।