13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਦੇ ਕਮੇਟੀ ਮੈਂਬਰਾਂ ਵਲੋਂ ਪੰਜਾਬ ਸਰਕਾਰ ਵਿਰੋਧ ਰੋਸ ਪ੍ਰਦਰਸ਼ਨ

ਅਜੀਤ ਡੈਸਕ 18-07-2025
ਮੰਡੀ ਲਾਧੂਕਾ, 17 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਸਬ ਡਿਵੀਜ਼ਨ ਮੰਡੀ ਲਾਧੂਕਾ ਵਿਖੇ ਕਮੇਟੀ ਦੇ ਪ੍ਰਧਾਨ ਕੇਵਲ ਕਿ੍ਸ਼ਨ ਦੀ ਅਗਵਾਈ ਹੇਠ ਮੁਲਾਜ਼ਮ ਸਾਥੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੌਰਾਨ ਕਮੇਟੀ ਪ੍ਰਧਾਨ ਕੇਵਲ ਕਿ੍ਸ਼ਨ ਨੇ ਕਿਹਾ ਕਿ ਅੱਜ ਦੇ ਦਿਨ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਸੀ ਕਿ 17,7,2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ 7 ਵੇਂ ਪੇ ਕਮਿਸ਼ਨ ਰਾਹੀਂ ਹੀ ਤਨਖ਼ਾਹਾਂ ਜਾਰੀ ਕੀਤੀਆਂ ਜਾਣਗੀਆਂ | ਇੱਕੋ ਜਿਹੀਆਂ ਪੋਸਟਾਂ ਉੱਪਰ ਇੱਕੋ ਜਿਹਿਆਂ ਡਿਊਟੀਆਂ ਕਰ ਰਹੇ ਮੁਲਾਜ਼ਮਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਜਦੋਂ ਮੁਲਾਜ਼ਮ ਬਰਾਬਰ ਕੰਮ-ਕਾਰ ਕਰ ਰਹੇ ਹਨ ਤਾਂ ਫਿਰ ਸਰਕਾਰ ਬਰਾਬਰ ਤਨਖ਼ਾਹਾਂ ਕਿਉਂ ਨਹੀਂ ਦੇ ਰਹੀ | ਇਸ ਮੌਕੇ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਵਲੋਂ 7ਵੇਂ ਪੇ ਕਮਿਸ਼ਨ ਦਾ ਜ਼ੋਰਦਾਰ ਸ਼ਬਦਾਂ 'ਚ ਵਿਰੋਧ ਕੀਤਾ ਅਤੇ 17-7-2020 ਤੋਂ ਬਾਅਦ ਹੋਏ ਭਰਤੀ ਮੁਲਾਜ਼ਮਾਂ ਨੂੰ 6ਵੇਂ ਪੇ ਕਮਿਸ਼ਨ ਲਾਗੂ ਕਰਨ ਦੀ ਹਮਾਇਤ ਕੀਤੀ ਗਈ | ਇਸ ਮੌਕੇ ਸੂਬਾ ਪ੍ਰਧਾਨ ਗੁਰਰਾਜ ਸਿੰਘ, ਡਵੀਜ਼ਨ ਪ੍ਰਧਾਨ ਕੇਵਲ ਕਿ੍ਸ਼ਨ, ਮੀਤ ਪ੍ਰਧਾਨ ਅਮਨਦੀਪ ਕੰਬੋਜ, ਛਿੰਦਰ ਸਿੰਘ, ਜਸਵੰਤ ਸਿੰਘ ਸਮੂਹ ਸਬ ਡਵੀਜ਼ਨ ਕਮੇਟੀਆਂ ਦੇ ਆਗੂ ਅਤੇ ਸਮੂਹ ਡਵੀਜ਼ਨ ਦੇ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਪੀ. ਐੱਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਵਫ਼ਦ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ ਆਰਥਿਕ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।