13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਮੀਨੀਆਂ ਵਾਲੀ, ਕਾਠਗੜ੍ਹ ਤੇ ਚੱਕ ਵੈਰੋਂ ਕੇ 'ਚ ਜਾਗਰੂਕਤਾ ਸਮਾਗਮ ਕਰਵਾਇਆ

ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਵਾਏ ਸਮਾਗਮ ਵਿਚ ਹਲਕਾ ਵਿਧਾਇਕ ਜਗਦੀਪ ਗੋਲਡੀ ਕੰਬੋਜ ਸੰਬੋਧਨ ਕਰਦੇ ਹੋਏ | ਤਸਵੀਰ : ਜਤਿੰਦਰ ਪਾਲ ਸਿੰਘ <br/> 18-07-2025
ਜਲਾਲਾਬਾਦ,17 ਜੁਲਾਈ (ਜਤਿੰਦਰ ਪਾਲ ਸਿੰਘ/ਕਰਨ ਚੁਚਰਾ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਦੇ ਪਿੰਡ ਮੀਨੀਆਂ ਵਾਲੀ, ਕਾਠਗੜ੍ਹ, ਚੱਕ ਵੈਰੋਂ ਕੇ ਵਿਚ ਇਕ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ | ਇਨ੍ਹਾਂ ਸਮਾਗਮਾਂ 'ਚ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ 'ਚ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਨਸ਼ਾ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਤਬਾਹ ਕਰ ਰਿਹਾ ਹੈ ਅਤੇ ਇਸ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਵਲ਼ੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕੀਤਾ ਹੈ, ਜਿਸ 'ਚ ਸਿਰਫ਼ ਸਰਕਾਰੀ ਅਧਿਕਾਰੀਆਂ ਜਾਂ ਵਿਭਾਗਾਂ ਦੀ ਨਹੀਂ, ਸਗੋਂ ਹਰ ਨਾਗਰਿਕ ਦੀ ਭੂਮਿਕਾ ਅਹਿਮ ਹੈ | ਵਿਧਾਇਕ ਗੋਲਡੀ ਨੇ ਨਸ਼ਾ ਤਸਕਰੀ ਵਿਰੁੱਧ ਚੱਲ ਰਹੀਆਂ ਕਾਰਵਾਈਆਂ, ਨਸ਼ਾ ਪੀੜਤਾਂ ਲਈ ਮੁਫ਼ਤ ਇਲਾਜ ਤੇ ਕੌਂਸਲਿੰਗ ਸਹੂਲਤਾਂ, ਸਕੂਲਾਂ ਅਤੇ ਪਿੰਡਾਂ ਵਿਚ ਜਾਗਰੂਕਤਾ ਮੁਹਿੰਮਾਂ ਅਤੇ ਨਵੇਂ ਮੁੜ ਵਸੇਬਾ ਕੇਂਦਰਾਂ ਬਾਰੇ ਵੀ ਜਾਣਕਾਰੀ ਦਿੱਤੀ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਲ ਨਾ ਜਾ ਕੇ ਆਪਣੀ ਊਰਜਾ ਰਾਜ ਦੇ ਨਿਰਮਾਣ ਵਿਚ ਲਗਾਉਣ | ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਾਰੇ ਇਕਜੁੱਟ ਹੋ ਕੇ ਕੰਮ ਕਰੀਏ ਤਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸੰਭਵ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਨੇਕ ਕਾਰਜ ਨਾਲ ਜੋੜਨ ਲਈ ਪਿੰਡ ਪੱਧਰ 'ਤੇ ਅਜਿਹੇ ਸਮਾਗਮ ਕਰ ਰਹੀ ਹੈ | ਇਸ ਮੌਕੇ ਸਿਹਤ ਵਿਭਾਗ, ਪੁਲਿਸ ਅਤੇ ਇਲਾਕਾ ਪ੍ਰਸ਼ਾਸਨ ਵਲੋਂ ਵੀ ਹਾਜ਼ਰ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ, ਇਲਾਜ ਦੀਆਂ ਸਹੂਲਤਾਂ ਤੇ ਨਵੀਆਂ ਸਕੀਮਾਂ ਬਾਰੇ ਜਾਣੂ ਕਰਵਾਇਆ | ਸਮਾਗਮ ਵਿਚ ਪਿੰਡ ਦੇ ਨੌਜਵਾਨਾਂ, ਬਜ਼ੁਰਗਾਂ, ਪੰਚਾਇਤੀ ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਭਾਗ ਲਿਆ |
ਪਿਛਲੀ ਖ਼ਬਰ ਮੀਂਹ ਕਾਰਨ ਪਸ਼ੂਆਂ ਦੇ ਕਮਰੇ ਦੀ ਛੱਤ ਡਿੱਗੀ, ਤਿੰਨ ਦੁਧਾਰੂ ਪਸ਼ੂਆਂ ਦੀ ਮੌਤ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।