12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਕਾਰਜਕਾਰੀ ਕਮੇਟੀ ਮੈਂਬਰ ਮੰਟਾ ਤੇ ਬੱਬੂ ਜੈਮਲ ਵਾਲਾ ਨੇ ਸਾਥੀਆਂ ਸਮੇਤ ਸੁਖਬੀਰ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 18-07-2025
ਮੰਡੀ ਲਾਧੂਕਾ, 17 ਜੁਲਾਈ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਮੈਂਬਰ ਸਤਿੰਦਰਜੀਤ ਸਿੰਘ ਮੰਟਾ ਤੇ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਆਪਣੇ ਸਾਥੀਆਂ ਸਮੇਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਕਾਰਜਕਾਰੀ ਕਮੇਟੀ ਮੈਂਬਰਾਂ ਵਜੋਂ ਨਿਯੁਕਤੀ ਲਈ ਧੰਨਵਾਦ ਕੀਤਾ | ਇਸ ਮੌਕੇ ਸਤਿੰਦਰਜੀਤ ਸਿੰਘ ਮੰਟਾ ਤੇ ਜਗਸੀਰ ਸਿੰਘ ਬੱਬੂ ਜੈਮਲ ਵਾਲਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹੁਣ ਪਹਿਲਾਂ ਤੋਂ ਵੀ ਵੱਧ ਜ਼ਿੰਮੇਵਾਰੀ ਨਾਲ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ | ਉਨ੍ਹਾਂ ਸਮੂਹ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਅਤੇ ਪੰਥ ਦੇ ਭਲੇ ਲਈ ਇਕਜੁੱਟ ਹੋ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ | ਇਸ ਮੌਕੇ ਤੇ ਹਲਕਾ ਜਲਾਲਾਬਾਦ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੀਂਹ ਕਾਰਨ ਪਸ਼ੂਆਂ ਦੇ ਕਮਰੇ ਦੀ ਛੱਤ ਡਿੱਗੀ, ਤਿੰਨ ਦੁਧਾਰੂ ਪਸ਼ੂਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।