12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 18-07-2025
ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਤੇ ਸਦਰ ਪੁਲਿਸ ਨੇ ਚਿੱਟੇ ਦਾ ਨਸ਼ਾ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਇੰਸਪੈਕਟਰ ਲੇਖ ਰਾਜ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਫ਼ਾਜ਼ਿਲਕਾ ਮੌਜੂਦ ਸੀ ਤਾਂ ਦਾਣਾ ਮੰਡੀ ਫ਼ਾਜ਼ਿਲਕਾ ਅੰਦਰ ਕੋਟਨ ਯਾਰਡ 'ਚ ਧਰਮਪਾਲ ਵਾਸੀ ਰਾਧਾ ਸਵਾਮੀ ਕਾਲੋਨੀ ਫ਼ਾਜ਼ਿਲਕਾ ਬੈਠਾ ਦਿਖਾਈ ਦਿੱਤਾ | ਜਿਸ ਨੂੰ ਉਨ੍ਹਾਂ ਨੇ ਨੇੜੇ ਜਾ ਕੇ ਦੇਖਿਆ ਤਾਂ ਉਸ ਵਿਅਕਤੀ ਦੇ ਹੱਥਾਂ 'ਚ ਸਿਲਵਰ ਪੰਨੀ ਹੈਰੋਇਨ ਅਲੂਦ, ਇਕ ਲਾਈਟਰ ਤੇ 10 ਰੁਪਏ ਦਾ ਕਰੰਸੀ ਨੋਟ ਪਾਈਪ ਬਣੀ ਹੋਈ, ਹੈਰੋਇਨ ਦਾ ਸੇਵਨ ਕਰ ਰਿਹਾ ਸੀ, ਜਿਸ ਨੂੰ ਕਾਬੂ ਕਰ ਲਿਆ ਗਿਆ | ਜਾਂਚ ਅਧਿਕਾਰੀ ਗੁਰਨਾਮ ਸਿੰਘ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸ਼ਤ ਤੇ ਚੈਕਿੰਗ ਸੰਬੰਧੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਸੰਬੰਧੀ ਰਵਾਨਾ ਸਨ ਤਾਂ ਸ਼ੱਕ ਦੀ ਬਿਨਾਅ 'ਤੇ ਰਾਜ ਸਿੰਘ ਵਾਸੀ ਫ਼ਤਹਿਗੜ੍ਹ ਨੂੰ ਰੋਕ ਕੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 10 ਰੁਪਏ ਦਾ ਨੋਟ ਸੜਿਆ ਹੋਇਆ, ਲਾਈਟਰ ਤੇ ਸਿਲਵਰ ਦੀ ਪੰਨੀ ਬਰਾਮਦ ਹੋਈ | ਫੜੇ ਗਏ ਦੋਵਾਂ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਕੇਸਾਂ ਦੀ ਬੇਅਦਬੀ ਕਰਨ ਦੇ ਮਾਮਲੇ 'ਚੋਂ ਤਿੰਨ ਨੂੰ ਮਿਲੀ ਜ਼ਮਾਨਤ ਅਗਲੀ ਖ਼ਬਰ ਕਾਰਜਕਾਰੀ ਕਮੇਟੀ ਮੈਂਬਰ ਮੰਟਾ ਤੇ ਬੱਬੂ ਜੈਮਲ ਵਾਲਾ ਨੇ ਸਾਥੀਆਂ ਸਮੇਤ ਸੁਖਬੀਰ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।