10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਜਥੇਬੰਦੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਮੀਤ ਪ੍ਰਧਾਨ ਨੂੰ ਅਹੁਦੇ ਤੋਂ ਹਟਾਇਆ

ਅਜੀਤ ਡੈਸਕ 18-07-2025
ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਮੀਟਿੰਗ ਸਥਾਨਕ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਚੱਕ ਪੱਖੀ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਲਖਵਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਭੁਪਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੁਖਜਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਗੁਰਚਰਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਉਦੇ ਸਿੰਘ ਘੁੜਿਆਣਾ ਜ਼ਿਲ੍ਹਾ ਪ੍ਰਚਾਰ ਸਕੱਤਰ, ਗੁਰਜੰਟ ਸਿੰਘ ਬਲਾਕ ਪ੍ਰਧਾਨ ਫ਼ਾਜ਼ਿਲਕਾ, ਸੁਖਬੀਰ ਸਿੰਘ ਪ੍ਰਧਾਨ ਬਲਾਕ ਖੂਈਆਂ ਸਰਵਰ ਆਦਿ ਨੇ ਸਰਬਸੰਮਤੀ ਨਾਲ ਫ਼ੈਸਲਾ ਲੈਂਦੇ ਹੋਏ ਜਥੇਬੰਦੀ ਦੇ ਮੀਤ ਪ੍ਰਧਾਨ ਵੀਰ ਸਿੰਘ ਨੂੰ ਜਥੇਬੰਦੀ ਵਿਰੋਧੀ ਕਾਰਵਾਈਆਂ ਨੂੰ ਲੈ ਕੇ ਅਹੁਦੇ ਤੇ ਮੁੱਢਲੀ ਮੈਂਬਰਸ਼ਿਪ ਤੋਂ ਹਟਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਉਪਰੋਕਤ ਵੀਰ ਸਿੰਘ ਜਥੇਬੰਦੀ ਦਾ ਝੰਡਾ ਤੇ ਬੈਚ ਲਗਾ ਕੇ ਕੋਈ ਕੰਮ ਨਹੀਂ ਕਰ ਸਕਦਾ | ਇਸ ਮੌਕੇ ਹੋਰ ਵੀ ਬਹੁਤ ਸਾਰੇ ਵਰਕਰ ਸ਼ਾਮਿਲ ਸਨ |
ਪਿਛਲੀ ਖ਼ਬਰ ਬਾਰਿਸ਼ ਦੇ ਮੱਦੇਨਜ਼ਰ ਪੀ. ਏ. ਯੂ. ਦੇ ਖੇਤਰੀ ਖੋਜ ਕੇਂਦਰ ਵਲੋਂ ਨਰਮਾ ਉਤਪਾਦਕ ਕਿਸਾਨਾਂ ਲਈ ਸਲਾਹ ਜਾਰੀ ਅਗਲੀ ਖ਼ਬਰ ਜਲਾਲਾਬਾਦ ਹਲਕੇ ਦੇ 28 ਪਿੰਡਾਂ 'ਚ 8.29 ਕਰੋੜ ਦੀ ਲਾਗਤ ਦੇ ਨਾਲ ਬਣਨਗੇ ਖੇਡ ਸਟੇਡੀਅਮ-ਗੋਲਡੀ ਕੰਬੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।