10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਹਰਪ੍ਰੀਤ ਜੋਸਨ ਹਲਕਾ ਅਬੋਹਰ ਦੇ ਕਾਂਗਰਸ ਕੋਆਰਡੀਨੇਟਰ ਨਿਯੁਕਤ

ਅਜੀਤ ਡੈਸਕ 18-07-2025
ਅਬੋਹਰ, 17 ਜੁਲਾਈ (ਸੁਖਜੀਤ ਸਿੰਘ ਬਰਾੜ)-ਕਾਂਗਰਸ ਪਾਰਟੀ ਵਲੋਂ ਸਾਬਕਾ ਮੰਤਰੀ ਹੰਸਰਾਜ ਜੋਸਨ ਦੇ ਸਪੁੱਤਰ ਹਰਪ੍ਰੀਤ ਰੋਜ਼ੀ ਜੋਸਨ ਨੂੰ ਵਿਧਾਨ ਸਭਾ ਹਲਕਾ ਅਬੋਹਰ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ 'ਤੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਹਰਪ੍ਰੀਤ ਜੋਸਨ ਨੇ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਹਲਕੇ 'ਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਲਈ ਹਲਕੇ ਦੀ ਲੀਡਰਸ਼ਿਪ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣਗੇ ਤਾਂ ਕਿ 2027 ਵਿਚ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾ ਸਕੇ |
ਪਿਛਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਦੇ ਐਨ. ਸੀ. ਸੀ. ਕੈਡਟਸ ਨੇ ਪ੍ਰਾਪਤ ਕੀਤੇ ਬੀ ਤੇ ਸੀ ਸਰਟੀਫਿਕੇਟ ਅਗਲੀ ਖ਼ਬਰ ਸਰਪੰਚ ਕਤਲ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।