10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਗੋਪੀ ਚੰਦ ਕਾਲਜ ਦਾ ਬੀ. ਏ. ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-07-2025
ਅਬੋਹਰ, 17 ਜੁਲਾਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਸਥਾਨਕ ਗੋਪੀਚੰਦ ਆਰੀਆ ਮਹਿਲਾ ਕਾਲਜ ਆਪਣੇ ਸਰਬੋਤਮ ਨਤੀਜਿਆਂ ਲਈ ਹਮੇਸ਼ਾ ਤੋਂ ਹੀ ਸੁਰਖ਼ੀਆਂ ਵਿਚ ਰਿਹਾ ਹੈ | ਇਸੇ ਲੜੀ ਨੂੰ ਅੱਗੇ ਤੋਰਦਿਆਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਏ. ਛੇਵੇਂ ਸਮੈਸਟਰ ਦੇ ਨਤੀਜੇ 'ਚ ਗੋਪੀਚੰਦ ਆਰੀਆ ਮਹਿਲਾ ਕਾਲਜ ਦੀ ਮੋਨਿਕਾ ਨੇ 84 ਫੀਸਦੀ ਅੰਕ ਹਾਸਿਲ ਕਰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਤੇ ਕਾਲਜ ਵਿਚ ਪਹਿਲਾ ਸਥਾਨ ਆਪਣੇ ਨਾਂਅ ਦਰਜ ਕਰਵਾ ਕੇ ਮਾਪਿਆਂ ਦੇ ਨਾਂਅ ਨੂੰ ਚਾਰ ਚੰਨ ਲਾਏ ਜਦ ਕਿ ਪ੍ਰੀਤੀ ਨੇ 80.79 ਫੀਸਦੀ ਅੰਕ ਹਾਸਿਲ ਕਰਕੇ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਕਾਲਜ ਵਿਚ ਦੂਜਾ ਅਤੇ ਨਿਸ਼ਾ ਰਾਣੀ ਨੇ 80.70 ਫੀਸਦੀ ਅੰਕ ਹਾਸਿਲ ਕਰਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਅਤੇ ਕਾਲਜ ਵਿਚ ਤੀਜਾ ਸਥਾਨ ਹਾਸਿਲ ਕੀਤਾ | ਜ਼ਿਕਰਯੋਗ ਹੈ ਕਾਲਜ ਦੀ ਪਾਸ ਪ੍ਰਤੀਸ਼ਤਾ 100 ਫੀਸਦੀ ਰਹੀ ਅਤੇ ਇਹ ਪ੍ਰਤੀਸ਼ਤਾ ਨਿਰੋਲ ਕਾਲਜ ਦੀ ਯੋਗ ਰਹਿਨੁਮਾਈ, ਅਧਿਆਪਕਾਂ ਦੀ ਸੁਚੱਜੀ ਅਗਵਾਈ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਧਿਆਨ ਦੇਣ ਯੋਗ ਹੈ ਕਿ ਕਾਲਜ ਦੇ ਨਤੀਜੇ ਪੂਰੀ ਤਰ੍ਹਾਂ ਹੀ ਨਿਰਪੱਖ ਅਭਿਆਸਾਂ 'ਤੇ ਆਧਾਰਤ ਹਨ, ਜਿਸ ਵਿਚ ਕਿਸੇ ਕਿਸਮ ਦੇ ਅਣਉੱਚਿਤ ਸਾਧਨਾਂ ਦੀ ਵਰਤੋਂ ਸ਼ਾਮਲ ਨਹੀਂ ਹੈ | ਇਹ ਨਤੀਜੇ ਕਾਲਜ ਸਟਾਫ਼ ਅਤੇ ਲੀਡਰਸ਼ਿਪ ਦੀ ਇਮਾਨਦਾਰ ਵਚਨਬੱਧਤਾ ਨੂੰ ਦਰਸਾਉਂਦੇ ਹਨ | ਪਿ੍ੰਸੀਪਲ ਡਾ. ਰੇਖਾ ਸੂਦ ਹਾਂਡਾ ਨੇ ਸਮੂਹ ਸਟਾਫ਼ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਵਿਦਿਆਰਥਣਾਂ ਨੂੰ ਅੱਗੇ ਤੋਂ ਵੀ ਅਜਿਹੀਆਂ ਪ੍ਰਾਪਤੀਆਂ ਹਾਸਿਲ ਕਰਦੇ ਰਹਿਣ ਦਾ ਅਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਸਰਕਾਰੀ ਸਕੂਲ ਖੂਈਆਂ ਸਰਵਰ ਦੇ ਵਿਦਿਆਰਥੀ ਅਰਸ਼ਦੀਪ ਨੂੰ ਆਈ. ਆਈ. ਟੀ. ਬੰਬੇ 'ਚ ਦਾਖਲਾ ਮਿਲਿਆ-ਪਿ੍ੰਸੀਪਲ ਰਾਮ ਸਿੰਘ... ਅਗਲੀ ਖ਼ਬਰ ਨੈਸ਼ਨਲ ਡਿਗਰੀ ਕਾਲਜ ਦੇ ਐਨ. ਸੀ. ਸੀ. ਕੈਡਟਸ ਨੇ ਪ੍ਰਾਪਤ ਕੀਤੇ ਬੀ ਤੇ ਸੀ ਸਰਟੀਫਿਕੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।