ਮੰਡੀ ਅਰਨੀਵਾਲਾ, 17 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੇ ਪਿ੍ੰਸੀਪਲ ਪ੍ਰਦੀਪ ਕੁਮਾਰ ਦੀ ਯੋਗ ਅਗਵਾਈ ਹੇਠ ਸਮੂਹ ਪੰਚਾਇਤ ਤੇ ਮਾਪਿਆਂ ਦੇ ਸਹਿਯੋਗ ਨਾਲ ਸਰਬ ਸੰਮਤੀ ਨਾਲ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ, ਜਿਸ 'ਚ ਹਰਜੋਤ ਕੌਰ ਨੂੰ ਚੇਅਰਪਰਸਨ, ਜਸਵਿੰਦਰ ਰਾਮ ਪੰਚ ਨੂੰ ਵਾਈਸ ਚੇਅਰਮੈਨ, ਪਰਮਜੀਤ ਕੌਰ, ਕਾਕਾ ਰਾਮ, ਡਾ. ਗੁਰਭੇਜ ਸਿੰਘ, ਕੁਲਦੀਪ ਕੌਰ, ਸੁਨੀਤਾ ਰਾਣੀ, ਗੁਰਮੀਤ ਸਿੰਘ, ਪਰਮਜੀਤ ਕੌਰ, ਸੁਖਜੀਤ ਕੌਰ, ਸੁਖਦੇਵ ਸਿੰਘ, ਸਲਵੰਤ ਸਿੰਘ ਨੂੰ ਮੈਂਬਰ, ਹਰਪ੍ਰੀਤ ਸਿੰਘ ਪੰਚ, ਨਵਦੀਪ ਸਿੰਘ, ਪੂਰਨ ਜੀਤ ਸਿੰਘ ਤੇ ਗੁਰਜੰਟ ਸਿੰਘ ਛੀਨਾ ਨੂੰ ਵਿਸ਼ੇਸ਼ ਮੈਂਬਰ ਵਜੋਂ ਸ਼ਾਮਿਲ ਕੀਤਾ | ਪਿ੍ੰਸੀਪਲ ਪ੍ਰਦੀਪ ਕੁਮਾਰ ਨੇ ਕੀਤੇ ਜਾਣ ਵਾਲੇ ਕੰਮਾਂ 'ਤੇ ਚਾਨਣਾ ਪਾਇਆ | ਇਸ ਮੌਕੇ ਅਧਿਆਪਕ ਗੌਤਮ ਨੇ ਸਕੂਲ ਮੈਨੇਜਮੈਂਟ ਕਮੇਟੀ ਦੇ ਯੋਗਦਾਨ 'ਤੇ ਚਰਚਾ ਕੀਤੀ | ਸਰਪੰਚ ਪਰਗਟ ਸਿੰਘ ਸ਼ੀਨਾ ਨੇ ਆਪਣੇ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ |