ਅਬੋਹਰ, 17 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਪੁਲਿਸ ਪਾਰਟੀ ਸਮੇਤ ਸਥਾਨਕ ਪੰਜਪੀਰ ਨਗਰ ਨੇੜੇ ਗਸ਼ਤ ਉੱਪਰ ਜਾ ਰਹੇ ਸਨ ਤਾਂ ਇਸ ਦੌਰਾਨ ਉਨ੍ਹਾਂ ਵਲੋਂ ਮੋਟਰਸਾਈਕਲ 'ਤੇ ਸਵਾਰ ਹਰਿੰਦਰ ਸਿੰਘ ਉਰਫ਼ ਲਾਲੀ ਪੁੱਤਰ ਦਵਿੰਦਰ ਸਿੰਘ ਵਾਸੀ ਸਥਾਨਕ ਬਸੰਤ ਨਗਰ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਉਕਤ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |