08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਬੀ. ਏ. ਛੇਵੇਂ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 18-07-2025
ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਨੈਸ਼ਨਲ ਡਿਗਰੀ ਕਾਲਜ ਚੁਵਾੜਿਆ ਵਾਲੀ ਫ਼ਾਜ਼ਿਲਕਾ ਦੇ ਬੀ. ਏ. ਭਾਗ ਤੀਜੇ ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਵਿਦਿਆਰਥਣ ਅੰਸ਼ਿਕਾ ਸਪੁੱਤਰੀ ਸੰਦੀਪ ਕੁਮਾਰ ਨੇ 77.20 ਫ਼ੀਸਦੀ ਅੰਕ ਪ੍ਰਾਪਤ ਕਰ ਪਹਿਲਾ, ਪ੍ਰਾਚੀ ਸਪੁੱਤਰੀ ਬਾਬੂ ਰਾਮ ਨੇ 76.41 ਫ਼ੀਸਦੀ ਅੰਕ ਹਾਸਿਲ ਕਰ ਦੂਜਾ ਸਥਾਨ ਤੇ ਵਿਦਿਆਰਥਣ ਨਿਸ਼ੂ ਸਪੁੱਤਰੀ ਰਾਮ ਪ੍ਰਤਾਪ ਨੇ 75.62 ਫ਼ੀਸਦੀ ਅੰਕ ਪ੍ਰਾਪਤ ਕਰ ਤੀਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਇਨ੍ਹਾਂ ਵਿਦਿਆਰਥੀਆਂ ਦਾ ਇਮਤਿਹਾਨ 'ਚ ਚੰਗਾ ਪ੍ਰਦਰਸ਼ਨ ਦੇਖਦੇ ਹੋਏ ਕਾਲਜ ਦੇ ਚੇਅਰਮੈਨ ਜਸਪਾਲ ਸਿੰਘ ਸੰਧੂ ਤੇ ਸਮੂਹ ਮੈਨੇਜਮੈਂਟ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਡਾ. ਰਚਨਾ ਮਹਿਰੋਕ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਤੇ ਭਵਿੱਖ 'ਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ਐਡਵੋਕੇਟ ਅਰਵਿੰਦ ਬਜਾਜ ਜ਼ਿਲ੍ਹਾ ਮੀਡੀਆ ਸਕੱਤਰ ਬਣੇ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।