ਅਬੋਹਰ, 17 ਜੁਲਾਈ (ਵਿਵੇਕ ਹੂੜੀਆ)-ਆਮ ਆਦਮੀ ਪਾਰਟੀ ਹਾਈਕਮਾਨ ਵਲੋਂ ਐਡਵੋਕੇਟ ਅਰਵਿੰਦ ਬਜਾਜ ਨੂੰ ਜ਼ਿਲ੍ਹਾ ਮੀਡੀਆ ਸਕੱਤਰ ਨਿਯੁਕਤ ਕੀਤਾ ਗਿਆ ਹੈ | ਅਰਵਿੰਦ ਬਜਾਜ ਇਸ ਸਮੇਂ ਹਲਕਾ ਇੰਚਾਰਜ ਅਰੁਣ ਨਾਰੰਗ ਤੇ ਚੇਅਰਮੈਨ ਮਾਰਕੀਟ ਕਮੇਟੀ ਅਬੋਹਰ ਉਪਕਾਰ ਸਿੰਘ ਜਾਖੜ ਨਾਲ ਪਾਰਟੀ ਦੀ ਸੇਵਾ ਕਰ ਰਹੇ ਹਨ | ਪਾਰਟੀ ਨੇ ਅਰਵਿੰਦ ਬਜਾਜ ਨੂੰ ਉਨ੍ਹਾਂ ਦੇ ਸਮਰਪਿਤ ਕੰਮ ਨੂੰ ਦੇਖਦੇ ਹੋਏ ਇਸ ਅਹੁਦੇ ਨਾਲ ਸਨਮਾਨਿਤ ਕੀਤਾ ਹੈ | ਅਰਵਿੰਦ ਬਜਾਜ ਨੇ ਇਹ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਜਨਤਾ ਵਿਚ ਫੈਲਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ |