ਮੰਡੀ ਅਰਨੀਵਾਲਾ, 17 ਜੁਲਾਈ (ਨਿਸ਼ਾਨ ਸਿੰਘ ਮੋਹਲ਼ਾ)-ਸੀ.ਜੀ.ਐਮ ਕਾਲਜ ਮੋਹਲਾਂ ਦੇ ਵਿਦਿਆਰਥੀਆਂ ਨੇ ਮਈ-2025 ਦੀ ਪ੍ਰੀਖਿਆਵਾਂ ਵਿਚ ਬੀ.ਏ. ਸਮੈਸਟਰ-6 ਦੇ ਨਤੀਜੇ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕਰਕੇ ਕਾਲਜ ਦਾ ਨਾਂਅ ਰੁਸ਼ਨਾਇਆ ਹੈ | ਕਾਲਜ ਦੀ ਵਿਦਿਆਰਥਣ ਪਰਵੀਨ ਕੌਰ ਨੇ 73.83 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸੋਨੀਆਂ ਰਾਣੀ ਨੇ 72.62 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਖੁਸ਼ਪ੍ਰੀਤ ਕੌਰ ਨੇ 72.08 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ | ਕਾਲਜ ਚੇਅਰਮੈਨ ਸਤਪਾਲ ਮੋਹਲਾਂ ਨੇ ਅਜਿਹਾ ਸ਼ਾਨਦਾਰ ਨਤੀਜਾ ਆਉਣ 'ਤੇ ਸਮੂਹ ਕਾਲਜ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਡਾ.ਬਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਚੰਗੇ ਨਤੀਜੇ ਲਿਆਉਣ ਤੇ ਵਧਾਈ ਦਿੱਤੀ | ਮੈਨੇਜਮੈਂਟ ਕਮੇਟੀ ਮੈਂਬਰ ਨਵਜੀਤ ਮੋਹਲਾਂ, ਜਗਤਾਰ ਬਰਾੜ, ਰਾਜ ਕੁਮਾਰ ਨੇ ਕਿਹਾ ਕਿ ਸਾਡੇ ਕਾਲਜ ਦਾ ਬੀ. ਏ. ਸਮੈਸਟਰ-6 ਦਾ ਨਤੀਜਾ ਇਨ੍ਹਾ ਵਧੀਆਂ ਆਇਆ ਹੈ, ਇਹ ਸਾਡੇ ਲਈ ਬੜੇ ਮਾਣ ਵਾਲੀ ਗੱਲ ਹੈ |