08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਜੀ.ਏ.ਵੀ ਜੈਨ ਆਦਰਸ਼ ਸਕੂਲ 'ਚ ਐੱਸ.ਐੱਸ.ਟੀ ਕੁਇਜ਼ ਮੁਕਾਬਲਾ ਕਰਵਾਇਆ

ਅਜੀਤ ਡੈਸਕ 18-07-2025
ਫ਼ਾਜ਼ਿਲਕਾ, 17 ਜੁਲਾਈ (ਅਮਰਜੀਤ ਸ਼ਰਮਾ)-ਜੀ.ਏ.ਵੀ ਜੈਨ ਆਦਰਸ਼ ਸਕੂਲ 'ਚ ਵਿਦਿਆਰਥੀਆਂ ਦਾ ਸਾਧਾਰਨ ਗਿਆਨ ਵਧਾਉਣ ਲਈ ਐੱਸ.ਐੱਸ.ਟੀ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਬੱਚਿਆਂ ਨੇ ਇਸ ਮੁਕਾਬਲੇ 'ਚ ਪੂਰੀ ਦਿਲਚਸਪੀ ਨਾਲ ਹਿੱਸਾ ਲਿਆ | ਜਾਣਕਾਰੀ ਦਿੰਦਿਆਂ ਸਕੂਲ ਦੀ ਵਾਈਸ ਪਿ੍ੰਸੀਪਲ ਸ੍ਰੀਮਤੀ ਸ਼ੀਨਮ ਧੂੜੀਆ ਨੇ ਦੱਸਿਆ ਕਿ ਸੈਸ਼ਨ 2025-26 ਦੌਰਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਵੱਖ-ਵੱਖ ਕਿਸਮ ਦੀਆਂ ਗਤੀਵਿਧੀਆਂ 'ਚ ਵੀ ਸ਼ਾਮਲ ਕੀਤਾ ਜਾਵੇਗਾ, ਜਿਸ ਦਾ ਇਕ ਹਿੱਸਾ ਇਹ ਕੁਇਜ਼ ਮੁਕਾਬਲਾ ਸੀ | ਇਸ ਮੁਕਾਬਲੇ 'ਚ ਸੱਤਵੀਂ ਤੇ ਅੱਠਵੀਂ ਜਮਾਤਾਂ ਦੇ ਲਗਭਗ ਇਕ ਦਰਜਨ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਬੱਚਿਆਂ ਨੂੰ 3 ਟੀਮਾਂ ਵਿਚ ਵੰਡਿਆ ਗਿਆ ਸੀ | ਐੱਸ.ਐੱਸ.ਟੀ.ਫੈਕਲਟੀ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ 'ਚ ਟੀਮ ਸੀ ਨੇ 15 ਅੰਕ ਹਾਸਲ ਕਰਕੇ ਪਹਿਲਾ ਸਥਾਨ ਹਾਸਲ ਕੀਤਾ, ਟੀਮ ਏ ਨੇ 12 ਅੰਕ ਨਾਲ ਦੂਜਾ ਸਥਾਨ 'ਤੇ ਟੀਮ ਬੀ ਨੇ 9 ਅੰਕ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਜੇਤੂ ਟੀਮ ਨੂੰ ਸਕੂਲ ਪਿ੍ੰਸੀਪਲ ਨਰੇਸ਼ ਸਪੜਾ ਤੇ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ 25 ਪੰਜਾਬ ਬਟਾਲੀਅਨ ਐਨ.ਸੀ.ਸੀ ਅਬੋਹਰ ਵਲੋਂ ਸਰਟੀਫਿਕੇਟ ਵੰਡਣ ਲਈ ਸਮਾਗਮ ਅਗਲੀ ਖ਼ਬਰ ਫਲਾਵਰ ਵੈਲੀ ਸਕੂਲ 'ਚ ਸੈਸ਼ਨ 2025-26 ਲਈ ਵਿਦਿਆਰਥੀ ਪ੍ਰੀਸ਼ਦ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।