07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

'ਆਪ' ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨੇ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਅਜੀਤ ਡੈਸਕ 18-07-2025
ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਕੌਂਸਲਰ ਪੂਜਾ ਲੂਥਰਾ ਸਚਦੇਵਾ ਨੇ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਇੱਕ ਸ਼ਲਾਘਾਯੋਗ ਪਹਿਲਕਦਮੀ ਕੀਤੀ | ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਕੋਠਾ ਠਗਣੀ, ਮੌਜਮ, ਹਸਤਾ ਕਲਾ ਤੇ ਅਨੰਦਪੁਰ ਮੁਹੱਲਾ ਦੇ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ | ਇਸ ਤੋਂ ਇਲਾਵਾ ਮੁਹਾਰ ਸੋਨਾ ਤੇ ਝੋਕ ਡੀਪੂ ਲਾਣਾ ਦੇ ਨੌਜਵਾਨ ਖਿਡਾਰੀਆਂ ਨੂੰ ਕਬੱਡੀ ਤੇ ਦੌੜ ਲਈ ਬੂਟ ਵੰਡੇ | ਇਸ ਮੌਕੇ ਪੂਜਾ ਲੂਥਰਾ ਸਚਦੇਵਾ ਨੇ ਖਿਡਾਰੀਆਂ ਨਾਲ ਗੱਲਬਾਤ ਕਰਦੇ ਹੋਏ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਟੀਚਾ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ |
16ਫ਼ਾਜ਼ਿਲਕਾ.24.ਜੇ.ਪੀ.ਜੀ.---
ਪਿਛਲੀ ਖ਼ਬਰ ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਸਮਾਗਮ ਅਗਲੀ ਖ਼ਬਰ 25 ਪੰਜਾਬ ਬਟਾਲੀਅਨ ਐਨ.ਸੀ.ਸੀ ਅਬੋਹਰ ਵਲੋਂ ਸਰਟੀਫਿਕੇਟ ਵੰਡਣ ਲਈ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।