07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਸਮਾਗਮ

ਅਜੀਤ ਡੈਸਕ 18-07-2025
ਜਲਾਲਾਬਾਦ, 17 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਭਾਈ ਮਹਾ ਸਿੰਘ ਖ਼ਾਲਸਾ ਪਬਲਿਕ ਸਕੂਲ ਜਲਾਲਾਬਾਦ ਵਲੋਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਤਹਿਤ ਭਾਈ ਮਹਾ ਸਿੰਘ ਸਕੂਲ ਵਲੋਂ ਸਾਉਣ ਦਾ ਮਹੀਨਾ ਮਨਾਉਣ ਦੇ ਸਬੰਧ ਵਿਚ ਇੱਕ ਗੁਰਮਤਿ ਸਮਾਗਮ ਕਰਵਾਇਆ ਗਿਆ, ਇਸ ਵਿਚ ਸ਼ਬਦ ਗਾਇਣ ਤੇ ਗੁਰਮਤਿ ਨਾਲ ਸੰਬੰਧਿਤ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ 'ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਦਰਸ਼ਨ ਸਿੰਘ ਮੋਠਾ ਵਾਲੇ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਗੁਰਬਾਣੀ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੇ ਸਕੂਲ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ | ਸਕੂਲ ਦੇ ਪਿ੍ੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਦੇ ਮਾਪੇ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਦੇ ਨਾਲ ਨਾਲ ਗੁਰਮਤਿ ਦੇ ਨਾਲ ਜੋੜਨ ਨੂੰ ਵੀ ਪਹਿਲ ਦੇ ਰਹੇ ਹਨ | ਸਕੂਲ ਦੇ ਟੀਚਰ ਗੁਰਚਰਨ ਸਿੰਘ ਸੰਧੂ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਹੋਇਆ ਦੱਸਿਆ ਕਿ ਸਕੂਲ ਵਲੋਂ ਜਿੱਥੇ ਸਾਉਣ ਦਾ ਮਹੀਨੇ ਨੂੰ ਗੁਰਮਤਿ ਦੇ ਮਹੀਨੇ ਵਜੋਂ ਮਨਾਇਆ ਗਿਆ ਹੈ | ਉੱਥੇ ਬੱਚਿਆਂ ਵੱਲੋਂ ਵੀ ਇਸ ਸਮਾਗਮ ਵਿਚ ਵੱਧ ਚੜ ਕੇ ਹਿੱਸਾ ਲਿਆ ਗਿਆ ਹੈ |
ਪਿਛਲੀ ਖ਼ਬਰ ਸਖੀ ਵਨ ਸਟਾਪ ਸੈਂਟਰ ਤਹਿਤ ਜਾਗਰੂਕਤਾ ਪ੍ਰੋਗਰਾਮ ਤੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਫਾਰਮ ਭਰੇ ਅਗਲੀ ਖ਼ਬਰ 'ਆਪ' ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨੇ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।