06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਖੀ ਵਨ ਸਟਾਪ ਸੈਂਟਰ ਤਹਿਤ ਜਾਗਰੂਕਤਾ ਪ੍ਰੋਗਰਾਮ ਤੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਫਾਰਮ ਭਰੇ

ਅਜੀਤ ਡੈਸਕ 18-07-2025
ਫ਼ਾਜ਼ਿਲਕਾ, 17 ਜੁਲਾਈ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਫ਼ਾਜ਼ਿਲਕਾ ਨਵਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਫ਼ਾਜ਼ਿਲਕਾ ਵਿਖੇ ਸਖੀ ਵਨ ਸਟਾਪ ਸੈਂਟਰ ਵਲੋਂ ਅÏਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਤੇ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਫਾਰਮ ਭਰੇ ਗਏ | ਡੀ. ਐੱਚ. ਈ. ਡਬਲਿਊ ਤੇ ਸੁਪਰਵਾਈਜ਼ਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਬਾਰੇ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਗਏ | ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਦੇ ਟੀਚੇ ਨੂੰ ਪੂਰਾ ਕਰਨ ਲਈ ਇਹ ਮੁਹਿੰਮ 15 ਜੁਲਾਈ ਤੋਂ 31 ਜੁਲਾਈ 2025 ਤੱਕ ਚਲਾਈ ਜਾ ਰਹੀ ਹੈ | ਸਖੀ ਵਨ ਸਟਾਪ ਸੈਂਟਰ ਵਲੋਂ ਜਿਨ੍ਹਾਂ ਨਾਲ ਕਿਸੇ ਪ੍ਰਕਾਰ ਦੀ ਹਿੰਸਾ ਜਿਵੇਂ ਕਿ ਘਰੇਲੂ ਹਿੰਸਾ, ਜਬਰ ਜਨਾਹ, ਤੇਜ਼ਾਬੀ ਹਮਲਾ, ਜਿਨਸੀ ਹਮਲਾ, ਛੇੜਛਾੜ ਆਦਿ ਤੋਂ ਪੀੜਿਤ ਹੋਣ ਦੀ ਹਾਲਤ ਵਿਚ ਉਨ੍ਹਾਂ ਨੂੰ ਇਕ ਹੀ ਛੱਤ ਹੇਠ ਜ਼ਰੂਰਤ ਅਨੁਸਾਰ ਵੱਖ-ਵੱਖ ਸੇਵਾਵਾਂ ਜਿਵੇਂ ਕਿ ਪੁਲਿਸ ਸਹਾਇਤਾ, ਕਾਨੂੰਨੀ ਸਹਾਇਤਾ, ਡਾਕਟਰੀ ਸਹਾਇਤਾ, ਮਨੋਵਿਗਿਆਨਕ ਸਲਾਹ ਤੇ ਅਸਥਾਈ ਰਿਹਾਇਸ਼ ਮੁਹੱਈਆ ਕਰਵਾਈ ਜਾਂਦੀ ਹੈ | ਉਨ੍ਹਾਂ ਅÏਰਤਾਂ ਦੇ ਹੱਕਾਂ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਆਲੇ ਦੁਆਲੇ ਕਿਸੇ ਵੀ ਅÏਰਤ ਨਾਲ ਇਸ ਤਰ੍ਹਾਂ ਦੀ ਹਿੰਸਾ ਹੁੰਦੀ ਹੈ ਤਾਂ ਉਹ ਸੈਂਟਰ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਸਰਕਲ ਸੁਪਰਵਾਈਜ਼ਰ, ਸਖੀ ਵਨ ਸਟਾਪ ਸੈਂਟਰ ਸਟਾਫ਼, ਡੀ. ਐੱਚ. ਈ. ਡਬਲਿਊ. ਸਟਾਫ਼ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੈਣੀ ਕਾਲੋਨੀ ਜਲਾਲਾਬਾਦ ਦੀ ਡਿਵੈਲਪਮੈਂਟ ਕਮੇਟੀ ਨੇ ਮੁਹੱਲੇ 'ਚ ਵਿਕਾਸ ਕੰਮ ਕਰਵਾਉਣ ਦੀ ਹਲਕਾ ਵਿਧਾਇਕ ਤੋਂ ਕੀਤੀ ਮੰਗ... ਅਗਲੀ ਖ਼ਬਰ ਭਾਈ ਮਹਾਂ ਸਿੰਘ ਖ਼ਾਲਸਾ ਪਬਲਿਕ ਸਕੂਲ ਵਿਖੇ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।