06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਅਰਬਨ ਅਬੋਹਰ ਦੇ ਫ਼ੀਲਡ ਸਟਾਫ਼ ਦੀ ਵੱਖ-ਵੱਖ ਸਿਹਤ ਸੇਵਾਵਾਂ ਸੰਬੰਧੀ ਕੀਤੀ ਮੀਟਿੰਗ

ਅਜੀਤ ਡੈਸਕ 18-07-2025
ਅਬੋਹਰ, 17 ਜੁਲਾਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਡਾ. ਰਾਜ ਕੁਮਾਰ ਸਿਵਲ ਸਰਜਨ ਫ਼ਾਜ਼ਿਲਕਾ ਦੀ ਉਚੇਚੀ ਨਿਗਰਾਨੀ, ਸਹਾਇਕ ਸਿਵਲ ਸਰਜਨ ਡਾਕਟਰ ਰੋਹਿਤ ਗੋਇਲ ਦੀ ਦੇਖ-ਰੇਖ ਡਾ. ਕਵਿਤਾ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਸੁਨੀਤਾ ਜ਼ਿਲ੍ਹਾ ਐਪੀਡਿਮਾਲੋਜਿਸਟ ਤੇ ਡਾ. ਗਗਨਦੀਪ ਸਿੰਘ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਦੀ ਹਾਜ਼ਰੀ 'ਚ ਅਰਬਨ ਅਬੋਹਰ ਦੀਆਂ ਸਮੂਹ ਏ. ਐਨ. ਐਮ., ਮਲਟੀ ਪਰਪਜ਼ ਹੈਲਥ ਵਰਕਰ ਮੇਲ ਤੇ ਆਸ਼ਾ ਦੀ ਆਭਾ ਆਈ. ਡੀ. ਤੇ ਐਂਟੀ ਡੇਂਗੂ ਗਤੀਵਿਧੀਆਂ ਸੰਬੰਧੀ ਮੀਟਿੰਗ ਕੀਤੀ ਗਈ | ਡਾ. ਕਵਿਤਾ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਓ. ਪੀ. ਡੀ. ਪਰਚੀ ਦਾ ਕੰਮ ਆਨਲਾਈਨ ਕੀਤਾ ਜਾ ਰਿਹਾ ਹੈ, ਜਿਸ ਲਈ ਜ਼ਰੂਰੀ ਹੈ ਕਿ ਫ਼ੀਲਡ ਸਟਾਫ਼, ਖ਼ਾਸ ਤੌਰ ਤੇ ਸਮੂਹ ਆਸ਼ਾ ਵਰਕਰਾਂ ਵਲੋਂ ਆਪਣੇ ਏਰੀਏ 'ਚ 100 ਫੀਸਦੀ ਆਭਾ ਆਈ. ਡੀ. ਬਣਾਉਣਾ ਯਕੀਨੀ ਬਣਾਇਆ ਜਾਵੇ | ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੱਚਾ ਬੱਚਾ ਮੌਤ ਦਰ ਤੇ ਠੱਲ੍ਹ ਪਾਉਣ ਲਈ ਉੱਚ ਜੋਖ਼ਮ ਵਾਲੀ ਗਰਭਵਤੀ ਅÏਰਤਾਂ ਦੀ ਨਿਯਮਿਤ ਜਾਂਚ ਤੇ ਫੋਲੋ ਅੱਪ ਕੀਤਾ ਜਾਵੇ | ਗਰਭਵਤੀ ਅÏਰਤਾਂ ਦੀ ਰਜਿਸਟ੍ਰੇਸ਼ਨ ਸਮੇਂ ਸਿਰ ਕਰਵਾਈ ਜਾਵੇ ਤੇ ਉਨ੍ਹਾਂ ਦੇ ਘਟੋਂ ਘੱਟ 4 ਚੈੱਕਅਪ ਜ਼ਰੂਰ ਕਰਵਾਏ ਜਾਣ, ਤਾਂ ਕਿ ਜਣੇਪੇ ਸਮੇਂ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਨੇ ਵਿਭਾਗ ਵਲੋਂ ਚੱਲ ਰਹੀ ਪਰਿਵਾਰ ਨਿਯੋਜਨ ਮੁਹਿੰਮ ਤੇ ਦਸਤ ਰੋਕੂ ਪੰਦ੍ਹਰਵਾੜੇ ਬਾਰੇ ਵੀ ਜਾਣਕਾਰੀ ਦਿੱਤੀ | ਡਾ. ਸੁਨੀਤਾ ਜ਼ਿਲ੍ਹਾ ਐਪੀਡਿਮਾਲੋਜਿਸਟ ਨੇ ਐਂਟੀ ਡੇਂਗੂ ਮੁਹਿੰਮ ਬਾਰੇ ਕਿਹਾ ਕਿ ਬਰਸਾਤ ਦੇ ਮੌਸਮ 'ਚ ਥਾਂ-ਥਾਂ 'ਤੇ ਪਾਣੀ ਜਮਾਂ ਹੋਣ ਕਾਰਨ ਮੱਛਰਾਂ ਦੀ ਪੈਦਾਵਾਰ ਵੱਧ ਜਾਂਦੀ ਹੈ, ਜਿਸ ਨਾਲ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਬੁਖ਼ਾਰ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ | ਉਨ੍ਹਾਂ ਨੇ ਫ਼ੀਲਡ ਸਟਾਫ਼ ਨੂੰ ਕਿਹਾ ਕਿ ਉਹ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਡੇਂਗੂ ਤੇ ਵਾਰ ਮੁਹਿੰਮ ਅਧੀਨ ਐਂਟੀ ਲਾਰਵਾ ਗਤੀਵਿਧੀਆਂ ਕਰਨ ਦੇ ਨਾਲ-ਨਾਲ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨ | ਐਂਟੀ ਡੇਂਗੂ ਗਤੀਵਿਧੀਆਂ ਵਿਚ ਆਸ਼ਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ | ਇਸ ਦੌਰਾਨ ਉਨ੍ਹਾਂ ਵਲੋਂ ਡੇਂਗੂ ਮੁਹਿੰਮ ਤਹਿਤ ਰੱਖੇ ਗਏ ਬਰੀਡਿੰਗ ਚੈੱਕਰਾਂ ਦੀ ਕਾਰਗੁਜ਼ਾਰੀ ਦਾ ਵੀ ਨਿਰੀਖਣ ਕੀਤਾ | ਇਸ ਮੌਕੇ ਡਾ. ਸੁਰੇਸ਼ ਕੰਬੋਜ, ਅਤਿੰਦਰ ਸਿੰਘ, ਟਹਿਲ ਸਿੰਘ, ਭਾਰਤ ਸੇਠੀ, ਦਿਨੇਸ਼ ਹਾਜ਼ਰ ਸਨ |
ਪਿਛਲੀ ਖ਼ਬਰ ਬੁਰਜ ਮੁਹਾਰ ਪਿੰਡ 'ਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਮੈਣੀ ਕਾਲੋਨੀ ਜਲਾਲਾਬਾਦ ਦੀ ਡਿਵੈਲਪਮੈਂਟ ਕਮੇਟੀ ਨੇ ਮੁਹੱਲੇ 'ਚ ਵਿਕਾਸ ਕੰਮ ਕਰਵਾਉਣ ਦੀ ਹਲਕਾ ਵਿਧਾਇਕ ਤੋਂ ਕੀਤੀ ਮੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।