29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਵਿਧਾਇਕ ਸਵਨਾ ਵਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਪੱਕੇ ਖਾਲ਼ਿਆਂ ਦਾ ਉਦਘਾਟਨ

ਅਜੀਤ ਡੈਸਕ 19-07-2025
ਫ਼ਾਜ਼ਿਲਕਾ, 18 ਜੁਲਾਈ (ਦਵਿੰਦਰ ਪਾਲ ਸਿੰਘ)-ਕਿਸਾਨਾਂ ਨੂੰ ਖੇਤੀ ਪੱਖੋਂ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਸਾਨਾਂ ਦੀ ਸਾਰ ਲੈਂਦਿਆਂ ਲਗਾਤਾਰ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਵਿਧਾਇਕ ਫ਼ਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਬਾਂਡੀ ਵਾਲਾ ਵਿਖੇ 2 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਪੱਕੇ ਖਾਲ਼ਿਆਂ ਦਾ ਉਦਘਾਟਨ ਕੀਤਾ | ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪੱਕੇ ਖਾਲ਼ੇ ਬਣਨ ਨਾਲ ਕਿਸਾਨਾਂ ਨੂੰ ਪੂਰਾ ਤੇ ਨਹਿਰੀ ਪਾਣੀ ਮਿਲੇਗਾ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮੰਗਾਂ ਦੇ ਤਹਿਤ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮਿਲਦੇ ਰਹਿੰਦੇ ਹਨ ਤਾਂ ਜੋ ਕਿਸਾਨ ਵੀਰਾਂ ਨੰੂ ਖੇਤੀ ਪੱਖੋਂ ਕੋਈ ਮੁਸ਼ਕਲ ਪੇਸ਼ ਨਾ ਆਵੇ, ਇਸ ਲਈ ਲਗਾਤਾਰ ਪੱਕੇ ਖਾਲ਼ੇ ਤੇ ਪੱਕੀਆਂ ਨਹਿਰਾਂ ਬਣਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਖਾਲ਼ਿਆਂ ਦੀ ਉਸਾਰੀ ਵਿਚ ਮੈਟੀਰੀਅਲ ਵੀ ਉੱਚ ਗੁਣਵੱਤਾ ਦਾ ਵਰਤਿਆ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਵੀਰ ਵੀ ਸਰਕਾਰ ਦੇ ਇਸ ਉਪਰਾਲਿਆਂ ਦੀ ਤਾਰੀਫ਼ ਕਰ ਰਹੇ ਹਨ ਕਿ ਮੌਜੂਦਾ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਇਆ ਹੈ ਤੇ ਬਿਜਲੀ ਦੀ ਮੰਗ ਨੂੰ ਵੀ ਪੂਰਾ ਕੀਤਾ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵੀ ਪਿੰਡ ਸ਼ਤੀਰ ਵਾਲਾ, ਟਿਲਾਂ ਵਾਲੀ ਤੇ ਖਿਓ ਵਾਲੀ ਵੀ 2 ਕਰੋੜ ਤੋਂ ਵਧੇਰੇ ਦੇ ਖਾਲ਼ਿਆਂ ਦਾ ਉਦਘਾਟਨ ਕੀਤਾ |
ਪਿਛਲੀ ਖ਼ਬਰ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਬੂਟੇ ਲਾਉਣ ਦੀ ਜ਼ਰੂਰਤ-ਚੇਅਰਮੈਨ ਅਸ਼ੋਕ ਅਨੇਜਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।